E-Auction

Punjab: ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ‘ਚ ਵਿਕਾਸ ਅਥਾਰਟੀਆਂ ਨੇ 1 ਦਿਨ ‘ਚ ਕਮਾਏ 2945 ਕਰੋੜ ਰੁਪਏ

ਚੰਡੀਗੜ੍ਹ, 17 ਸਤੰਬਰ 2024: ਪੰਜਾਬ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਭਰਵਾਂ ਹੁਲਾਰਾ ਮਿਲਿਆ ਹੈ | ਸੂਬਾ ਸਰਕਾਰ ਦੀ ਵਿਕਾਸ ਮੁਖੀ ਨੀਤੀਆਂ ਚੱਲਦੇ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (PUDA) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ (E-Auction) ਰਾਹੀਂ 2954 ਕਰੋੜ ਰੁਪਏ ਕਮਾਏ ਹਨ, ਇਹ ਨਿਲਾਮੀ ਬੀਤੇ ਦਿਨ 16 ਸਤੰਬਰ ਨੂੰ ਸਮਾਪਤ ਹੋਈ |

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 6 ਸਤੰਬਰ ਨੂੰ ਇਹ ਈ-ਨਿਲਾਮੀ ਸ਼ੁਰੂ ਹੋਈ ਸੀ ਅਤੇ ਇਸ ‘ਚ ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਗਰੁੱਪ ਹਾਊਸਿੰਗ, ਮਲਟੀਪਲੈਕਸ, SCO, ਬੂਥ, ਦੁਕਾਨਾਂ, SCF ਤੇ ਹੋਰ ਜਾਇਦਾਦਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦਾਂ ਦੀ ਨਿਲਾਮੀ  (E-Auction) ਨੂੰ ਲੈ ਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਆਮ ਲੋਕਾਂ ‘ਚ ਉਤਸ਼ਾਹ ਦੇਖਣ ਨੂੰ ਮਿਲਿਆ ਹੈ | ਉਸ ਦੱਸਿਆ ਕਿ ਈ-ਨਿਲਾਮੀ ਦਾ ਪੈਸਾ ਵਿਕਾਸ ਪ੍ਰਾਜੈਕਟਾਂ ‘ਤੇ ਖਰਚ ਕੀਤਾ ਜਾਵੇਗਾ |

ਜਿਕਰਯੋਗ ਹੈ ਕਿ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (PUDA) ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ ਹੈ । ਗਮਾਡਾ ਨੇ ਸੈਕਟਰ-62 ‘ਚ 2 ਕਮਰਸ਼ੀਅਲ ਥਾਵਾਂ, ਈਕੋ-ਸਿਟੀ-1 ਅਤੇ ਏਅਰੋਸਿਟੀ ‘ਚ 1-1 ਰਕਬਾ (ਚੰਕ), ਸੈਕਟਰ-66 ‘ਚ 3 ਗਰੁੱਪ ਹਾਊਸਿੰਗ ਥਾਵਾਂ, ਐਸ.ਏ.ਐਸ. ਨਗਰ ਦੇ ਵੱਖ-ਵੱਖ ਸੈਕਟਰਾਂ ‘ਚ 16 ਐਸ.ਸੀ.ਓ. ਅਤੇ 12 ਬੂਥਾਂ ਦੀ ਸਫਲ ਨਿਲਾਮੀ ਕਰਵਾਈ ਹੈ ।

ਇਸਦੇ ਨਾਲ ਹੀ ਗਲਾਡਾ ਨੇ 32 ਜਾਇਦਾਦਾਂ ਦੀ ਨਿਲਾਮੀ ਕਰਵਾਈ ਹੈ । ਬਠਿੰਡਾ ਵਿਕਾਸ ਅਥਾਰਟੀ ਨੇ 23 ਜਾਇਦਾਦਾਂ ਦੀ ਨਿਲਾਮੀ ਕਰਵਾਈ ਹੈ । ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਵੱਲੋਂ 34 ਅਤੇ 22 ਜਾਇਦਾਦਾਂ ਦੀ ਨਿਲਾਮੀ ਕਰਵਾਈ ਹੈ ਉੱਥੇ ਹੀ ਪਟਿਆਲਾ ਵਿਕਾਸ ਅਥਾਰਟੀ ਵੱਲੋਂ 17 ਜਾਇਦਾਦਾਂ ਦੀ ਨਿਲਾਮੀ ਕਰਵਾਈ ਹੈ । ਸਫਲ ਬੋਲੀਕਾਰਾਂ ਨੂੰ ਕੁੱਲ ਕੀਮਤ ਦੀ 10 ਫੀਸਦੀ ਰਾਸ਼ੀ ਜਮ੍ਹਾਂ ਕਰਵਾਉਣ ’ਤੇ ਸਬੰਧਤ ਜਗ੍ਹਾ ਅਲਾਟ ਕੀਤੀ ਜਾਵੇਗੀ ਅਤੇ ਕੁੱਲ ਕੀਮਤ ਦੀ 25 ਫੀਸਦੀ ਰਾਸ਼ੀ ਦੀ ਅਦਾਇਗੀ ਕਰਨ ਮਗਰੋਂ ਕਬਜ਼ਾ ਸੌਂਪਿਆ ਜਾਵੇਗਾ।

E-Auction

Scroll to Top