ਚੰਡੀਗੜ੍ਹ 09 ਜੁਲਾਈ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਮੋਹਾਲੀ ਦੇ ਨਾਲ ਲੱਗਦੇ ਖਰੜ (Kharar) ਵਿੱਚ ਪੁਲਿਸ ਵਲੋਂ ਸਪੈੱਸ਼ਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਖਰੜ ਦੀ ਪਾਮ ਸੋਸਾਇਟੀ ਤੇ ਉਸਦੇ ਨਾਲ ਲੱਗਦੀ ਪਾਰਸ ਸੋਸਾਇਟੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਪੁਲਿਸ ਉਥੋਂ ਦੇ ਹੋਟਲਾਂ ਅਤੇ ਨਿੱਜੀ ਰਿਹਾਇਸ਼ਾਂ ਵਿੱਚ ਵੀ ਛਾਪੇਮਾਰੀ ਕੀਤੀ | ਪੁਲਿਸ ਨੇ ਇਸ ਛਾਪੇਮਾਰੀ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ‘ਚ ਲਿਆ ਹੈ | ਪੰਜਾਬ ਡੀਜੀਪੀ ਨੇ ਕਿਹਾ ਕਿ ਅਜਿਹੇ ਸਰਚ ਅਪ੍ਰੇਸ਼ਨ ਜਾਰੀ ਰਹਿਣਗੇ |
ਸੂਤਰਾਂ ਦੇ ਮੁਤਾਬਕ ਪੰਜਾਬ ਪੁਲਿਸ ਨੂੰ ਕਈ ਸ਼ੱਕੀਆਂ ਵਿਅਕਤੀਆਂ ਦੇ ਇੱਥੇ ਲੁਕੇ ਹੋਣ ਦੀ ਖੂਫੀਆ ਜਾਣਕਾਰੀ ਮਿਲੀ ਸੀ | ਜਿਸਦੇ ਚਲਦੇ ਇਹ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ | ਇਸ ਆਪ੍ਰੇਸ਼ਨ ਦੌਰਾਨ ਡੀਜੀਪੀ ਤੋਂ ਇਲਾਵਾ ਰੋਪੜ੍ਹ ਰੇਂਜ ਦੀ ਡੀਆਈਜੀ ਭੁੱਲਰ ਅਤੇ ਮੋਹਾਲੀ ਨਾਲ ਸੰਬੰਧਿਤ ਹੋਰ ਕਈ ਵੱਡੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।
ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਲਾਰੇਂਸ ਬਿਸ਼ਨੋਈ ਕੋਲੋਂ ਪੁਲਿਸ ਖਰੜ ਵਿੱਚ ਹੀ ਸੀਆਈਏ ਸਟਾਫ ਦੇ ਦਫਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ (Punjab) ਦੇ ਡੀ.ਜੀ.ਪੀ ਦਫ਼ਤਰ ਤੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 9 ਜੁਲਾਈ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਲਾਏ ਜਾਣ ਵਾਲੇ ਸਰਚ ਆਪਰੇਸ਼ਨ ਲਈ 19 ਏ.ਡੀ.ਜੀ.ਪੀ ਅਤੇ ਆਈ.ਜੀ ਪੱਧਰ ਦੇ ਆਈ.ਪੀ.ਐਸ ਅਧਿਕਾਰੀਆਂ ਨੂੰ ਵਿਸ਼ੇਸ਼ ਨਿਗਰਾਨੀ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵਲੋਂ ਨਸ਼ਾ ਤਸਕਰੀ ‘ਤੇ ਕਾਬੂ ਪਾਉਣ ਲਈ ਸੂਬੇ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ |