Punjab: ਪੰਜਾਬੀ ਗਾਇਕਾਂ ਦੀ ਸੁਰੱਖਿਆ ਨੂੰ ਲੈਕੇ ਡੀ.ਜੀ.ਪੀ. ਗੌਰਵ ਯਾਦਵ ਨੇ ਲਿਆ ਇਹ ਫ਼ੈਸਲਾ

28 ਸਤੰਬਰ 2024: ਪੰਜਾਬੀ ਗਾਇਕਾਂ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦਰਅਸਲ ਪੰਜਾਬੀ ਗਾਇਕਾਂ ਦੀ ਸੁਰੱਖਿਆ ‘ਚ ਕਟੌਤੀ ਕਰਨ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਸਖ਼ਤ ਫੈਸਲਾ ਲਿਆ ਹੈ ਜਿਸ ਸਬੰਧੀ ਉਹ ਜਲਦੀ ਹੀ ਹੁਕਮ ਜਾਰੀ ਕਰਨਗੇ।

 

ਸੂਤਰਾਂ ਦੀ ਮੰਨੀਏ ਤਾਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਜੇਕਰ ਕਿਸੇ ਪੰਜਾਬੀ ਗਾਇਕ ਨੂੰ ਸੁਰੱਖਿਆ ਦੀ ਲੋੜ ਹੈ ਤਾਂ ਉਹ ਆਪਣੇ ਖਰਚੇ ‘ਤੇ ਅਪਲਾਈ ਕਰ ਸਕਦਾ ਹੈ। ਜੇਕਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਪਾਰੀਆਂ, ਸਿਆਸਤਦਾਨਾਂ ਜਾਂ ਪੰਜਾਬੀ ਗਾਇਕਾਂ ਨੂੰ ਹਰ ਰੋਜ਼ ਧਮਕੀ ਭਰੇ ਫੋਨ ਆਉਂਦੇ ਹਨ। ਫਿਰੌਤੀ ਮੰਗੀ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਅਜਿਹੇ ‘ਚ ਉਨ੍ਹਾਂ ਦੀ ਸੁਰੱਖਿਆ ‘ਚ ਕਮੀ ਗਾਇਕਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ।

 

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ‘ਚ ਕਟੌਤੀ ਕਰਨਾ ਵੀ ਦੱਸਿਆ ਜਾ ਰਿਹਾ ਹੈ। ਹਾਲ ਹੀ ਵਿੱਚ ਗਾਇਕ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਿੱਚ ਕਟੌਤੀ ਪੰਜਾਬੀ ਗਾਇਕਾਂ ਲਈ ਮੁਸ਼ਕਲਾਂ ਖੜ੍ਹੀ ਕਰ ਸਕਦੀ ਹੈ।

Scroll to Top