July 4, 2024 9:10 pm
Aman Arora

ਪੰਜਾਬ ਦੇ ਕੋਲ ਪਾਣੀ ਦੀ ਇੱਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀ: ਅਮਨ ਅਰੋੜਾ

ਅੰਮ੍ਰਿਤਸਰ 04 ਜਨਵਰੀ 2023: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੰਮ੍ਰਿਤਸਰ ਪਹੁੰਚੇ ਹਨ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਡਿਵੈਲਪਮੈਂਟ ਅਥਾਰਟੀ ਦੇ ਨਾਲ ਉਹਨਾਂ ਦੀ ਮੀਟਿੰਗ ਵੀ ਹੈ |

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਅੱਜ ਐੱਸਵਾਈਐੱਲ ਮੁੱਦੇ ‘ਤੇ ਹੋਣ ਜਾ ਰਹੀ ਮੀਟਿੰਗ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਟੈਂਡ ਇਕਦਮ ਕਲੀਅਰ ਹੈ ਪੰਜਾਬ ਕੋਲ ਇਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀਂ ਹੈ | ਉਨ੍ਹਾਂ ਕਿਹਾ ਕਿ ਚਾਹੇ ਹਰਿਆਣੇ ਦੇ ਵਿੱਚ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਹੈ, ਪਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਬਹੁਤਾ ਭਰੋਸਾ ਕਰਕੇ, ਉਹਨਾਂ ਦੀ ਸਰਕਾਰ ਬਣਾਈ ਹੈ |ਇਸ ਲਈ ਉਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਕਰਨਗੇ |

ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਵਿਚ ਧਰਨੇ-ਪ੍ਰਦਰਸ਼ਨ ਚੱਲਦੇ ਹਨ | ਹਰੇਕ ਪੰਜਾਬ ਵਾਸੀ ਨੂੰ ਅਤੇ ਜਥੇਬੰਦੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਦਾ ਹੱਕ ਹੈ, ਪਰ ਜਦੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਤਿਆਰ ਹੁੰਦੇ ਹਨ ਫਿਰ ਵੀ ਲੋਕ ਇਹ ਧਰਨੇ ਪ੍ਰਦਰਸ਼ਨ ਕਰਦੇ ਹਨ, ਉਹ ਗਲਤ ਹੈ |

ਉਨ੍ਹਾਂ ਨੇ ਕਿਹਾ ਕਿ ਜੋ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਹੋ ਰਿਹਾ ਹੈ, ਜੇਕਰ ਉਹਨਾਂ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਤੌਰ ‘ਤੇ ਸਬੂਤ ਹੈ ਕਿ ਫੈਕਟਰੀ ਦੇ ਨਜ਼ਦੀਕੀ ਪਿੰਡਾਂ ਦਾ ਗੰਧਲਾ ਪਾਣੀ ਸਿਰਫ ਫੈਕਟਰੀ ਦੇ ਕਾਰਨ ਹੋ ਰਿਹਾ ਹੈ ਤਾਂ ਪੰਜਾਬ ਸਰਕਾਰ ਉਹਨਾਂ ਪ੍ਰਦਰਸ਼ਨਕਾਰੀਆਂ ਦੇ ਨਾਲ ਹੈ | ਪਿੰਡ ਦਾ ਪਾਣੀ ਗੰਧਲਾ ਹੋ ਰਿਹਾ ਇਸਦਾ ਪ੍ਰਦਰਸ਼ਨਕਾਰੀ ਪੱਕਾ ਸਬੂਤ ਦੇਣ |

ਉਨ੍ਹਾਂ ਨੇ ਕਿਹਾ ਕਿ ਸ਼ਰਾਬ ਫੈਕਟਰੀ ਵੱਲੋਂ ਹਾਈਕੋਰਟ ਵਿੱਚ ਕੇਸ ਲਗਾ ਕੇ ਆਪਣੀ ਬੰਦ ਫੈਕਟਰੀ ਦਾ 20 ਕਰੋੜ ਦਾ ਹਰਜਾਨਾ ਪੰਜਾਬ ਸਰਕਾਰ ਕੋਲੋਂ ਕੀਤਾ ਹੈ ਅਤੇ ਉਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ | ਅਗਰ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਸਬੂਤ ਹੈ ਤਾਂ ਫੈਕਟਰੀ ਦੇ ਖਿਲਾਫ ਸਬੂਤ ਪੇਸ਼ ਕਰਨ | ਉਹਨਾਂ ਨੇ ਕਿਹਾ ਕਿ ਜੋ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਗੋਲਕਾਂ ‘ਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਬਿਲਕੁਲ ਸਹੀ ਹੈ ਤੇ ਮੈਂ ਉਸ ਨਾਲ ਸਹਿਮਤ ਹਾਂ |