ਪੰਜਾਬ, 30 ਸਤੰਬਰ 2026: Punjab School Timing Changed: ਪੰਜਾਬ ਸਿੱਖਿਆ ਵਿਭਾਗ ਦੇ ਇੱਕ ਹੁਕਮ ਅਨੁਸਾਰ, ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ ਅਤੇ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਨੇ ਬਦਲਦੇ ਮੌਸਮ ਅਤੇ ਅਕਾਦਮਿਕ ਸੈਸ਼ਨ ਨੂੰ ਧਿਆਨ ‘ਚ ਰੱਖਦੇ ਹੋਏ ਸਕੂਲ ਦੇ ਸਮੇਂ ਵਿੱਚ ਸੋਧ ਕੀਤੀ ਹੈ।
ਨਵੇਂ ਸਮੇਂ ਅਨੁਸਾਰ, ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਬੰਦ ਹੋਣਗੇ। ਇਸ ਵੇਲੇ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਦੇ ਹਨ। ਇਹ ਨਵਾਂ ਸਮਾਂ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਲਾਗੂ ਹੋਵੇਗਾ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
Read More: ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਜਿੰਦਰ ਧਾਮੀ ਬਹਿਰੀਨ ਔਰਤ ਮਾਮਲੇ ‘ਤੇ ਚੁੱਪ ਕਿਉਂ ਹਨ?: ਬਲਤੇਜ ਪੰਨੂ




