ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਸਰਕਾਰ ਸਮੇਂ-ਸਮੇਂ ‘ਤੇ ਵੱਖ ਵੱਖ ਵਿਭਾਗਾਂ ਨੂੰ ਸੁਧਾਰ ਸੰਬੰਧੀ ਪੱਤਰ ਜਾਰੀ ਕੀਤੇ ਜਾ ਰਹੇ ਹਨ | ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ‘ਚ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ | ਇਸ ਦੌਰਾਨ ਸਿੱਖਿਆ ਵਿਭਾਗ (education department) ਵੱਲੋਂ ਮਾਸਟਰ ਕੇਡਰ ਤੋਂ ਪਦ ਉਨਤ ਹੋਏ ਲੈਕਚਰਾਰਾਂ ਲਈ ਸਟੇਸ਼ਨ ਚੋਣ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।