ਪੰਜਾਬ ਸਿੱਖਿਆ ਕ੍ਰਾਂਤੀ: ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ

ਜਲੰਧਰ, 18 ਅਪ੍ਰੈਲ 2025: ਰਾਜ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ (Punjab Education Revolution) ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ (goverments schools) ਵਿੱਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਸ ਵਿੱਚ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕ੍ਰਮਵਾਰ 63.36 ਲੱਖ ਰੁਪਏ ਅਤੇ 1.39 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ਾਮਲ ਹਨ।

ਇਸੇ ਮੁਹਿੰਮ ਤਹਿਤ, ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ (mahinder bhagat) ਨੇ ਸਰਕਾਰੀ ਪ੍ਰਾਇਮਰੀ ਸਕੂਲ (goverment primary school) ਬਸਤੀ ਸ਼ੇਖ (ਲੜਕੀਆਂ) ਵਿਖੇ 2.65 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਇੱਕ ਆਧੁਨਿਕ ਕਲਾਸਰੂਮ ਅਤੇ ਫਰਸ਼ ਸ਼ਾਮਲ ਸਨ।

ਸਕੂਲ ਵਿੱਚ ਆਯੋਜਿਤ ਸਮਾਗਮ ਦੌਰਾਨ ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ (CABINET MINISTER) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰ ਦਿਸ਼ਾ ਵਿੱਚ ਵਿਕਸਤ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਮਿਆਰਾਂ ਅਤੇ ਲੋੜ ਅਨੁਸਾਰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (aam aadmi party) ਦੀ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਅੱਜ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ, ਉੱਥੇ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਭਗਤ ਨੇ ਕਿਹਾ ਕਿ ਪੰਜਾਬ ਸਰਕਾਰ (punjab sarkar) ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਉਪਰਾਲੇ ਕੀਤੇ ਹਨ, ਜਿਵੇਂ ਕਿ ਸਕੂਲ ਆਫ਼ ਐਮੀਨੈਂਸ ਸਥਾਪਤ ਕਰਨਾ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣਾ, ਬੱਸ ਸੇਵਾਵਾਂ ਸ਼ੁਰੂ ਕਰਨਾ, ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਡਿਜੀਟਲ ਮੋਡ ਰਾਹੀਂ ਸਿੱਖਿਆ ਪ੍ਰਦਾਨ ਕਰਨਾ ਆਦਿ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਪੰਜਾਬ ਦੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਉੱਜਵਲ ਬਣਾਉਣ ਲਈ, ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਸਮਰਪਿਤ ਕੀਤੇ ਜਾਣਗੇ।

Read More: ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ

Scroll to Top