July 5, 2024 2:22 am
Punjab Election Result

Punjab Election Results 2022: ਚੋਣਾਂ ‘ਚ ਮੁੱਖ ਮੰਤਰੀ, ਤਿੰਨ ਸਾਬਕਾ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਹਾਰੇ

ਚੰਡੀਗੜ੍ਹ 10 ਚੰਡੀਗੜ੍ਹ 2022: ਪੰਜਾਬ ਦੇ ਲੋਕਾਂ ਨੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ਇਤਿਹਾਸ ਸਿਰਜ ਦਿੱਤਾ ਹੈ। ਇਹਨਾਂ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਹਨੇਰੀ ਝੂਲੀ ਹੈ| ਇਸਦੇ ਨਾਲ ਹੀ ਉੱਥੇ ਹੀ ਇਹਨਾਂ ਚੋਣਾਂ ‘ਚ ਇਕ ਮੁੱਖ ਮੰਤਰੀ, ਤਿੰਨ ਸਾਬਕਾ ਮੁੱਖ ਮੰਤਰੀ ਤੇ ਇਕ ਮੌਜੂਦਾ ਤੇ ਇਕ ਸਾਬਕਾ ਉਪ ਮੁੱਖ ਮੰਤਰੀ ਚੋਣ ਹਾਰ ਗਏ ਹਨ।

ਮੌਜੂਦਾ ਪੰਜਾਬ ਚੋਣਾਂ ਵਿਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਰਾਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਚੋਣਾਂ ਹਾਰ ਗਏ ਹਨ। ਇਸੇ ਤਰੀਕੇ ਮੌਜੂਦ ਉਪ ਮੁੱਖ ਮੰਤਰੀ ਓ ਪੀ ਸੋਨੀ ਵੀ ਚੋਣ ਹਾਰ ਗਏ ਹਨ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਚੋਣ ਹਾਰ ਗਏ ਹਨ। ਇਸੇ ਤਰੀਕੇ ਇਹਨਾਂ ਚੋਣਾਂ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਚੋਣ ਹਾਰ ਗਏ ਹਨ।