Punjab Election Results 2022: ਸੁਖਪਾਲ ਸਿੰਘ ਖਹਿਰਾ ਨੇ ਬੀਬੀ ਜਗੀਰ ਕੌਰ ਨੂੰ ਵੱਡੇ ਅੰਤਰ ਨਾਲ ਹਰਾਇਆ

ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ 10 ਮਾਰਚ 2022: ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੋਆਬੇ ਦੀ ਹੌਟ ਸੀਟ ਹਲਕਾ ਭੁਲੱਥ ਤੋਂ ਆਪਣੀ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 9225 ਵੋਟਾਂ ਦੇ ਅੰਤਰ ਨਾਲ ਹਰਾ ਦਿੱਤਾ। ਸੁਖਪਾਲ ਸਿੰਘ ਖਹਿਰਾ ਨੂੰ 37254 ਵੋਟਾਂ ਪਈਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 28029 ਵੋਟਾਂ ਮਿਲੀਆਂ। ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ 13612 ਵੋਟਾਂ ਪ੍ਰਾਪਤ ਕਰਦੇ ਤੀਜੇ ਸਥਾਨ ‘ਤੇ ਰਹੇ। ਚੌਥੇ ਨੰਬਰ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਰਜਿੰਦਰ ਸਿੰਘ ਫੌਜੀ ਰਹੇ, ਜਿਨ੍ਹਾਂ ਨੂੰ 7578 ਵੋਟਾਂ ਮਿਲੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।