ਚੰਡੀਗੜ੍ਹ 10 ਚੰਡੀਗੜ੍ਹ 2022: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ । ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਰੁਝਾਨ ਆ ਗਿਆ ਹੈ। ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।
ਇਸਦੇ ਚੱਲਦੇ ਰੁਝਾਨਾਂ ‘ਚ ਬਹੁਮਤ ਮਿਲਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਸੀਐਮ ਬਣਦੇ ਹੀ ਸਭ ਤੋਂ ਪਹਿਲਾਂ ਕੈਬਨਿਟ ‘ਚ ਇਹ ਫੈਸਲਾ ਲਿਆ ਜਾਵੇਗਾ ਕਿ ਸਰਕਾਰੀ ਦਫ਼ਤਰ ‘ਚ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਨਵਾਂ ਪੰਜਾਬ ਸ਼ੁਰੂ ਹੋਣ ਜਾ ਰਿਹਾ ਹੈ। ਅਸੀਂ ਮੰਨਦੇ ਹਾਂ ਕਿ ਅਸੀਂ ਪਿਛਲੀ ਵਾਰ ਗਲਤੀਆਂ ਕੀਤੀਆਂ ਸਨ, ਪਰ ਅਸੀਂ ਗਲਤੀਆਂ ਤੋਂ ਸਿੱਖੇ ਹਾਂ । ਮੈਂ ਇਹ ਨਹੀਂ ਕਹਿ ਸਕਦਾ ਕਿ ਸਾਡੀਆਂ 80-90 ਸੀਟਾਂ ਆ ਰਹੀਆਂ ਹਨ, ਪਰ ਮੈਨੂੰ ਲੱਗਦਾ ਹੈ ਕਿ ਇਸ ਵਾਰ ਝਾੜੂ 70 ਸਾਲ ਪੁਰਾਣੀ ਗੰਦਗੀ ਸਾਫ਼ ਕਰੇਗਾ।
ਦੱਸ ਦੇਈਏ ਕਿ ਐਗਜ਼ਿਟ ਪੋਲ ‘ਚ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ‘ਚ 80 ਤੋਂ ਵੱਧ ਸੀਟਾਂ ਮਿਲੀਆਂ ਹਨ, ਜਿਸ ਕੋਲ 117 ਵਿਧਾਨ ਸਭਾ ਸੀਟਾਂ ਹਨ। ਇਸ ਦੇ ਨਾਲ ਹੀ ਕਾਂਗਰਸ, ਬੀਜੇਪੀ ਅਤੇ ਅਕਾਲੀ ਦਲ ਸਾਫ਼ ਨਜ਼ਰ ਆ ਰਹੇ ਹਨ।