Punjab elections

ਪੰਜਾਬ ਚੋਣਾਂ: BJP ਨੇ ਗਠਜੋੜ ‘ਚ ਸੀਟਾਂ ਦੀ ਵੰਡ ਸੰਬੰਧੀ ਲਿਆ ਅੰਤਿਮ ਫੈਸਲਾ

ਚੰਡੀਗੜ੍ਹ 24 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ| ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਐਨਡੀਏ ਗਠਜੋੜ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਅੱਜ ਅੰਤਿਮ ਫੈਸਲਾ ਲਿਆ ਗਿਆ। ਪੰਜਾਬ ਚੋਣਾਂ (Punjab elections) ਵਿੱਚ ਇਸ ਵਾਰ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦਾ ਗਠਜੋੜ ਕੀਤਾ ਹੈ। ਸੋਮਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪ੍ਰੈੱਸ ਕਾਨਫਰੰਸ ਕਰਕੇ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਬਾਰੇ ਵੱਡੀ ਜਾਣਕਾਰੀ ਦਿੱਤੀ।

ਇਸ ਦੌਰਾਨ ਪੰਜਾਬ ‘ਚ ਸੋਮਵਾਰ ਨੂੰ ਭਾਜਪਾ (BJP) ਅਤੇ ਅਮਰਿੰਦਰ ਸਿੰਘ ਦੀ ਪਾਰਟੀ ਵਿਚਾਲੇ ਸੀਟਾਂ ਨੂੰ ਲੈ ਕੇ ਅੰਤਿਮ ਫੈਸਲਾ ਲਿਆ ਗਿਆ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਪੰਜਾਬ ਚੋਣਾਂ ‘ਚ ਭਾਜਪਾ 65 ਸੀਟਾਂ ‘ਤੇ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਲੋਕ ਕਾਂਗਰਸ ਪਾਰਟੀ 35 ਅਤੇ ਸੰਯੁਕਤ ਅਕਾਲੀ ਦਲ 17 ਸੀਟਾਂ ‘ਤੇ ਚੋਣ ਲੜੇਗੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਦਾ ਮੁੱਦਾ ਬਹੁਤ ਅਹਿਮ ਹੈ।ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ (Punjab elections) ਅਗਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਕਰਨ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਮੁੜ ਵਿਕਾਸ ਦੀ ਪਟੜੀ ‘ਤੇ ਲਿਆਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਵੀ ਕੀਤਾ ਹੈ ਅਤੇ ਅੱਜ ਦੋਸ਼ੀ ਜੇਲ੍ਹ ਵਿੱਚ ਹਨ। ਇਸ ਦੌਰਾਨ ਜੇ ਪੀ ਨੱਡਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ (BJP) ਗਠਜੋੜ ਦੀ ਸਰਕਾਰ ਬਣਦੀ ਹੈ| ਤਾਂ ਪੰਜਾਬ ਵਿੱਚ ਚੱਲ ਰਹੇ ਮਾਫੀਆ ਰਾਜ ਦਾ ਅੰਤ ਹੋ ਜਾਵੇਗਾ।

ਪ੍ਰੈਸ ਕਾਨਫਰੰਸ਼ ਕਰਦਿਆਂ ਸੀਟ ਵੰਡ ਦੇ ਐਲਾਨ ਸਮੇਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ, ਸੁਖਦੇਵ ਸਿੰਘ ਢੀਂਡਸਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਟੇਜ ‘ਤੇ ਮੌਜੂਦ ਸਨ।ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਪਾਕਿਸਤਾਨ ਦੀ ਸਰਹੱਦ ‘ਤੇ ਸਥਿਤ ਸੂਬਾ ਹੈ। ਇਸ ਲਈ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਸਥਿਰ ਅਤੇ ਮਜ਼ਬੂਤ ​​ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਸਾਡੇ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ, ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਦੇਖਿਆ ਹੈ ਕਿ ਕਿਸ ਤਰ੍ਹਾਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਹੁੰਦੀ ਹੈ।

Scroll to Top