July 4, 2024 9:14 am
Charanjit Singh Channi

ਪੰਜਾਬ ਚੋਣਾਂ 2022: ਚਰਨਜੀਤ ਚੰਨੀ ਤੇ ਬਿਕਰਮ ਮਜੀਠੀਆ 2 ਹਲਕਿਆਂ ‘ਚ ਲਾਉਣਗੇ ਚੋਣ ਦੌੜ

ਚੰਡੀਗੜ੍ਹ 31 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸੂਬੇ ‘ਚ ਪੂਰੀ ਤਰ੍ਹਾਂ ਸਰਗਰਮ ਹਨ| ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀ ਨਾਮਜਦਗੀ ਦਾਖ਼ਲ ਕਰ ਦਿੱਤੀ ਹੈ | ਇਸ ਸਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ।ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ | ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ-ਹਾਰ ਤੋਂ ਇਲਾਵਾ ਲੀਡਰਾਂ ਵਲੋਂ ਇੱਕੋ ਸਮੇਂ ਦੋ ਸੀਟਾਂ ‘ਤੇ ਚੋਣ ਲੜਨ ਦਾ ਰਿਕਾਰਡ ਵੀ ਇਸ ਵਾਰ ਬਣਨ ਜਾ ਰਿਹਾ ਹੈ। ਜੇਕਰ ਗੱਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਦੀ ਕੀਤੀ ਜਾਵੇ ਤਾਂ ਉਸ ਸਮੇਂ ਪੰਜਾਬ ਦੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਨੇ ਇਕੱਲਿਆਂ ਹੀ ਕਾਂਗਰਸ ਪਾਰਟੀ ਵਲੋਂ ਪਟਿਆਲਾ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਲੰਬੀ ਤੋਂ ਚੋਣ ਲੜੀ ਸੀ।

ਜਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਇਹ ਅੰਕੜਾ ਦੁੱਗਣਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਆਪਣੀ ਰਵਾਇਤੀ ਸੀਟ ਮਜੀਠਾ ਤੋਂ ਚੋਣ ਲੜਨ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅੰਮ੍ਰਿਤਸਰ ਪੂਰਬੀ ਤੋਂ ਵੀ ਚੋਣ ਲੜਨਗੇ| ਸੁਖਬੀਰ ਸਿੰਘ ਬਾਦਲ ਨੇ ਇਕ ਪ੍ਰੈਸ ਕਾਨਫਰੈਂਸ ‘ਚ ਇਹ ਐਲਾਨ ਕੀਤਾ ਸੀ |ਬਿਕਰਮ ਮਜੀਠੀਆ (Bikram Majithia) ਵਿਧਾਨ ਸਭਾ ਚੋਣਾਂ 2022 ‘ਚ 2 ਹਲਕਿਆਂ ’ਚੋਂ ਲੜਨ ਜਾ ਰਹੇ ਹਨ। ਇਸਦੇ ਨਾਲ ਹੀ ਦੂਜੇ ਪਾਸੇ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵੀ ਚਮਕੌਰ ਸਾਹਿਬ ਦੇ ਨਾਲ-ਨਾਲ ਬਰਨਾਲਾ ਜ਼ਿਲ੍ਹੇ ਦੀ ਭਦੋੜ ਸੀਟ ਤੋਂ ਚੋਣ ਲੜਨ ਦਾ ਫ਼ੈਸਲਾ ਕਰ ਦਿੱਤਾ ਹੈ।ਜਿਸਦੇ ਚਲਦੇ ਅੱਜ ਸੀਐੱਮ ਚੰਨੀ ਨੇ ਦਿਨ ਸੋਮਵਾਰ ਨੂੰ ਜ਼ਿਲ੍ਹਾ ਭਦੌੜ ਵਿਧਾਨ ਸਭਾ (Bhadaur Assembly) ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ ਅਤੇ ਲੋਕ ਮੇਰੇ ‘ਤੇ ਭਰੋਸਾ ਕਰਨਗੇ। ਚੋਣ ਲੜਨ ਨੂੰ ਲੈ ਕੇ ਉਕਤ ਮਜੀਠੀਆ ਅਤੇ ਮੁੱਖ ਮੰਤਰੀ ਚੰਨੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਹਨ।