ਚੰਡੀਗੜ੍ਹ, 18 ਫਰਵਰੀ 2025: Punjab School Exam 2025: ਬਠਿੰਡਾ ਜ਼ਿਲ੍ਹੇ ‘ਚ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਾਰੇ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕ ਕਰਦਿਆਂ ਜ਼ਿਲ੍ਹਾ ਸੀਮਾ ਦੇ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫਰਵਰੀ/ਮਾਰਚ 2025 ‘ਚ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) 19 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਦੁਆਰਾ ਸਥਾਪਤ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈਆਂ ਜਾ ਰਹੀਆਂ ਹਨ।
ਪ੍ਰੀਖਿਆ (School Exam) ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਅੰਦਰ ਢੁਕਵੇਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਸਮਾਜਿਕ ਦੂਰੀ ਬਣਾਈ ਰੱਖਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ 19 ਫਰਵਰੀ ਤੋਂ 4 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।
Read More: CBSE ਬੋਰਡ ਵੱਲੋਂ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਖ਼ਤ ਹੁਕਮ ਜਾਰੀ