July 3, 2024 12:09 am
ਅੰਮ੍ਰਿਤਸਰ

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਫੁੱਟਬਾਲ ਟੀਮ ਦੇ ਟਰਾਇਲ 17 ਦਸੰਬਰ ਨੂੰ

ਚੰਡੀਗੜ੍ਹ 15 ਦਸੰਬਰ 2022: ਮੱਧ ਪ੍ਰਦੇਸ਼ ਵਿੱਚ 31 ਜਨਵਰੀ ਤੋਂ 11 ਫ਼ਰਵਰੀ 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਦੇ ਫੁੱਟਬਾਲ ਮੁਕਾਬਲਿਆਂ ਲਈ ਪੰਜਾਬ ਦੀ ਮੁੰਡਿਆਂ ਦੀ ਟੀਮ ਦੀ ਚੋਣ ਲਈ 17 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੁਟਬਾਲ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਟਰਾਇਲ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।