Rangla Punjab Vikas Yojana

ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ 585 ਕਰੋੜ ਰੁਪਏ ਦਾ ਫੰਡ ਰੱਖਿਆ

ਚੰਡੀਗੜ੍ਹ, 25 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ‘ਰੰਗਲਾ ਪੰਜਾਬ ਵਿਕਾਸ ਯੋਜਨਾ’ (Rangla Punjab Vikas Yojana) ਦੇ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਬੀਤੀ ਸ਼ਾਮ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਕੈਬਨਿਟ ਦੀ ਮੀਟਿੰਗ ‘ਚ ਲਿਆ।

ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ ‘ਰੰਗਲਾ ਪੰਜਾਬ ਵਿਕਾਸ ਯੋਜਨਾ’ (Rangla Punjab Vikas Yojana) ਤਹਿਤ  ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਲੋਕਾਂ ਦੀਆਂ ਮਹੱਤਵਪੂਰਨ ਵਿਕਾਸ ਜ਼ਰੂਰਤਾਂ ਲਈ ਫੰਡਾਂ ਦਾ ਪ੍ਰਬੰਧ ਕੀਤਾ ਹੈ। ਵਿੱਤੀ ਸਾਲ 2025-26 ਵਿੱਚ ਇਸ ਯੋਜਨਾ ਤਹਿਤ 585 ਕਰੋੜ ਰੁਪਏ ਦੇ ਫੰਡ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਫੰਡਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰ ਕਰਨਗੇ ਅਤੇ ਇਨ੍ਹਾਂ ਨੂੰ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਨਾਗਰਿਕ ਸੋਚ ਵਾਲੇ ਨਾਗਰਿਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤਾ ਜਾਵੇਗਾ। ਸਿਫ਼ਾਰਸ਼ ਕੀਤੇ/ਪ੍ਰਸਤਾਵਿਤ ਕੰਮਾਂ ਨੂੰ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਵਾਨਗੀ ਦਿੱਤੀ ਜਾਵੇਗੀ।

ਇਹ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਦਿੱਤੀ ਜਾਵੇਗੀ, ਪਰ ਇਸ ਪ੍ਰਵਾਨਗੀ ਲਈ ਮੁੱਖ ਮੰਤਰੀ ਵੱਲੋਂ ਨਿਯੁਕਤ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਦੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਤੋਂ ਬਾਅਦ, ਜ਼ਿਲ੍ਹਾ ਪੱਧਰੀ ਕਮੇਟੀ ਨਿਰਧਾਰਤ ਅਥਾਰਟੀ ਰਾਹੀਂ ਕੰਮ ਕਰਵਾਏਗੀ ਅਤੇ ਇਸਦੀ ਸਹੀ ਨਿਗਰਾਨੀ ਅਤੇ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਏਗੀ। ਡਿਪਟੀ ਕਮਿਸ਼ਨਰ ਮਨਜ਼ੂਰ ਕੀਤੇ ਕੰਮਾਂ ਲਈ ਪ੍ਰਸ਼ਾਸਕੀ ਅਤੇ ਵਿੱਤੀ ਪ੍ਰਵਾਨਗੀ ਦੇ ਸਕਣਗੇ।

Read More: ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ: ਮੁੱਖ ਮੰਤਰੀ

Scroll to Top