ਗੋਬਿੰਦ ਸਿੰਘ ਲੌਂਗੋਵਾਲ

ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ: ਗੋਬਿੰਦ ਸਿੰਘ ਲੌਂਗੋਵਾਲ

ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਆਪਸ ਵਿੱਚ ਇੱਕ ਪੰਥਕ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸੱਦਿਆ ਗਿਆ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਬੁੱਧੀਜੀਵੀ ਬੁਲਾਏ ਗਏ | ਹਾਲਾਂਕਿ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਇਸ ਤੋਂ ਦੂਰ ਰੱਖਿਆ ਗਿਆ, ਲੇਕਿਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਤੌਰ ‘ਤੇ ਪਹੁੰਚੇ |

ਉਥੇ ਹੀ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋ ਅਤੇ ਕੇਂਦਰ ਸਰਕਾਰ ਵੱਲੋਂ ਗਿਣੀ-ਮਿਥੀ ਸਾਜ਼ਿਸ਼ ਦੇ ਤਹਿਤ ਹੀ ਨੌਜਵਾਨਾਂ ਦੇ ਉੱਪਰ ਤਸ਼ੱਦਦ ਢਾਹਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਹਨਾਂ ਨੂੰ ਬੜੇ ਚਾਵਾਂ ਦੇ ਨਾਲ ਚੁਣਿਆ ਸੀ ਉਨ੍ਹਾਂ ਵੱਲੋਂ ਉਨ੍ਹਾਂ ‘ਤੇ ਹੀ ਹੁਣ ਤਸ਼ੱਦਦ ਢਾਹਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ 2024 ਚੋਣਾਂ ਨੂੰ ਦੇਖਦੇ ਹੋਏ ਅਜਿਹਾ ਕੀਤਾ ਜਾ ਰਿਹਾ ਹੈ |

ਗੋਬਿੰਦ ਸਿੰਘ ਲੌਂਗੋਵਾਲ ਨੇ ਜਿਹੜੇ ਝੰਡਿਆਂ ਦੀ ਗੱਲ ਕੀਤੀ ਜਾ ਰਹੀ ਹੈ, ਕਿ ਖ਼ਾਲਿਸਤਾਨ ਨਾਲ ਸੰਬੰਧਿਤ ਹਨ, ਅਸਲ ਵਿੱਚ ਉਹ ਝੰਡਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਲਾਹੌਰ ਦੇ ਕਿਲ੍ਹੇ ‘ਤੇ 50 ਸਾਲ ਤੱਕ ਝੂਲਦਾ ਰਿਹਾ | ਇਹ ਸਾਰੇ ਝੰਡੇ ਸਾਡੀਆਂ ਰਿਆਸਤਾਂ ਦੇ ਸਨ ਜਿਨ੍ਹਾਂ ਵਿੱਚ ਜੀਂਦ, ਫਰੀਦਕੋਟ ਆਦਿ ਰਿਆਸਤਾਂ ਸ਼ਾਮਲ ਸਨ, ਜਿਨ੍ਹਾਂ ਨੂੰ ਖ਼ਾਲਿਸਤਾਨ ਦਾ ਝੰਡਾ ਦੱਸ ਰਹੇ ਹਨ |

ਗੋਬਿੰਦ ਸਿੰਘ ਲੌਂਗੋਵਾਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਅਮਨ-ਕਾਨੂੰਨ ਕਾਇਮ ਹੈ ਅਤੇ ਨਾ ਹੀ ਪੰਜਾਬ ਵਿੱਚ ਅਮਨ-ਕਨੂੰਨ ਹੈ ਅਤੇ ਜਗ੍ਹਾ-ਜਗ੍ਹਾ ‘ਤੇ ਗੋਲੀਆਂ ਚੱਲ ਰਹੀਆਂ ਹਨ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ |

ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਲਾ ਸੰਤਾਪ ਆਪਣੇ ਪਿੰਡੇ ‘ਤੇ ਹੰਢਾ ਚੁੱਕੇ ਹਨ ਅਤੇ ਹੁਣ ਦੁਬਾਰਾ ਤੋਂ ਸਿੱਖੀ ਦਾ ਘਾਣ ਕਰਨ ਲਈ ਸਰਕਾਰਾਂ ਅਜਿਹਾ ਕਰ ਰਹੀਆਂ ਹਨ ਲੌਂਗੋਵਾਲ ਨੂੰ ਜਦੋਂ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਦਿੱਤੇ ਗਏ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਹ ਉਥੋਂ ਸਵਾਲਾਂ ਤੋਂ ਟਲਦੇ ਨਜ਼ਰ ਆਏ |

ਇੱਥੇ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ‘ਤੇ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣੀਆਂ ਵਿਚਾਰ ਦਿੱਤੇ, ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕਈ ਲੋਕ ਐਸੇ ਵੀ ਪਹੁੰਚੇ ਹਨ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਹਾਲਾਂਕਿ ਇਸ ਮੀਟਿੰਗ ਦਾ ਸਿੱਟਾ ਕੀ ਨਿਕਲਦਾ ਹੈ ਇਹ ਤਾਂ ਸਮਾਂ ਹੀ ਦੱਸੇਗਾ, ਲੇਕਿਨ ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਅਜੇ ਵੀ ਬਰਕਰਾਰ ਹੈ |

Scroll to Top