ਚੰਡੀਗੜ੍ਹ, 12 ਮਈ 2023: ਪੰਜਾਬ ਸਰਕਾਰ (Punjab Government) ਨੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਇਸ ਦਿਨ ਪੰਜਾਬ ਰਾਜ ਵਿੱਚ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਦੱਸ ਦਈਏ ਕਿ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਪੰਜਾਬ ਦੇ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। ਬਚਪਨ ਤੋਂ ਹੀ ਉਸ ਵਿਚ ਨੇਤਾ ਦਾ ਅਕਸ ਝਲਕਦਾ ਸੀ। 16 ਨਵੰਬਰ 1915 ਨੂੰ ਬ੍ਰਿਟਿਸ਼ ਸਰਕਾਰ ਦੁਆਰਾ ਭਾਰਤ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਯੋਜਨਾ ਦੇ ਸਬੰਧ ਵਿੱਚ ਉਸਨੂੰ ਫਾਂਸੀ ਦੇ ਦਿੱਤੀ ਗਈ ਸੀ। ਉਸ ਸਮੇਂ ਕਰਤਾਰ ਸਿੰਘ ਸਰਾਭਾ ਦੀ ਉਮਰ ਸਿਰਫ਼ 19 ਸਾਲ ਸੀ।