ਚੰਡੀਗੜ੍ਹ, 10 ਦਸੰਬਰ 2024: ਪੰਜਾਬ ਸਰਕਾਰ (Punjab government) ਨੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ (disabled persons) ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਇੱਕ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿਵਿਆਂਗ ਵਿਅਕਤੀਆਂ (PWD) ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਇਆ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਰਿਹਾਇਸ਼ ‘ਤੇ ਪੰਜਾਬ ਦੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਬੈਠਕ ਕੀਤੀ ਹੈ | ਇਸ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ‘ਚ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਬੈਕਲਾਗ ਵਜੋਂ ਪਛਾਣੀਆਂ ਗਈਆਂ ਹਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖਾਲੀ ਅਸਾਮੀਆਂ ਨੂੰ ਛੇਤੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।
ਮੁੱਖ ਮੰਤਰੀ ਮਾਨ ਨੇ ਦਿਵਿਆਂਗ ਵਿਅਕਤੀਆਂ (disabled persons) ਦੇ ਅਧਿਕਾਰ ਐਕਟ, 2016 ਦੇ ਨਿਯਮਾਂ ‘ਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਹੀ ਸਮਾਜ ਦੇ ਅਸਲ ਨਾਇਕ ਹਨ ਕਿਉਂਕਿ ਉਹ ਬਹੁਤ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਜੀਵਨ ‘ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ |
ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ‘ਚ ਪੰਜਾਬ ਸਰਕਾਰ ਵੱਲੋਂ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦੇ ਕਿਰਾਏ ‘ਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਹੈ ਅਤੇ 2023-24 ਦੌਰਾਨ 2.19 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ 7.5 ਲੱਖ ਯਾਤਰੀਆਂ ਨੂੰ ਫਾਇਦਾ ਹੋਇਆ ਹੈ।
ਮੁੱਖ ਮੰਤਰੀ ਮਾਨ ਦੇ ਮੁਤਾਬਕ ਪੰਜ ਸਰਕਾਰ ਨੇ 2024-25 ਦੌਰਾਨ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ‘ਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12,607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਪੰਗ ਵਿਅਕਤੀਆਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ ‘ਤੇ 1.31 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਹਨ। ਉਨ੍ਹਾਂ ਦੱਸਿਆ ਕਿ 21 ਦਿਵਿਆਂਗ ਨੂੰ ਵੱਖ-ਵੱਖ ਸੰਸਥਾਵਾਂ ਮਿਲਕਫੈੱਡ, ਮਾਰਕਫੈੱਡ ਅਤੇ ਹੋਰਾਂ ਵੱਲੋਂ ਬੂਥ ਮੁਹੱਈਆ ਕਰਵਾਏ ਹਨ। ਸੀਐੱਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਯਤਨ ਕਰੇਗੀ।