School Holiday: ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਸਰਦੀਆਂ ਦੀ ਛੁੱਟੀਆਂ ਦਾ ਐਲਾਨ

10 ਦਸੰਬਰ 2024: ਪੰਜਾਬ ‘ਚ (rains in Punjab) ਬਾਰਿਸ਼ ਤੋਂ ਬਾਅਦ ਹੁਣ ਸੀਤ ਲਹਿਰ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੀ ਵਧਦੀ ਠੰਡ ਦੇ ਮੱਦੇਨਜ਼ਰ (the government has decided to declare holidays in all schools) ਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ (government, private) ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਣਗੇ।

ਸਿੱਖਿਆ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ 19 ਹਜ਼ਾਰ ਸਰਕਾਰੀ ਅਤੇ ਅੱਠ ਹਜ਼ਾਰ ਦੇ ਕਰੀਬ ਪ੍ਰਾਈਵੇਟ ਸਕੂਲ ਹਨ, ਜਿਨ੍ਹਾਂ ਵਿੱਚ 35 ਲੱਖ ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ।

News18

ਇਸ ਦੇ ਨਾਲ ਹੀ ਪੰਜਾਬ ਵਿੱਚ ਸੋਮਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ ਆ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧੇਗੀ। ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਮੰਗਲਵਾਰ ਤੋਂ ਪੰਜਾਬ ‘ਚ ਕੁਝ ਥਾਵਾਂ ‘ਤੇ ਸੀਤ ਲਹਿਰ ਚਾਰ ਦਿਨ ਜਾਰੀ ਰਹੇਗੀ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਵਿਭਾਗ ਅਨੁਸਾਰ ਸੀਤ ਲਹਿਰ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਰਾਤ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 2.4 ਡਿਗਰੀ ਘੱਟ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 22.3 ਡਿਗਰੀ ਦਰਜ ਕੀਤਾ ਗਿਆ।

read more: Holiday: 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਭਲਕੇ ਸਕੂਲ, ਕਾਲਜ, ਰਹਿਣਗੇ ਬੰਦ

Scroll to Top