ਛੁੱਟੀ

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਸੂਬੇ ਭਰ ‘ਚ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ 2025: Punjab Holiday: ਪੰਜਾਬ ਸਰਕਾਰ ਵੱਲੋਂ 01 ਮਈ, 2025 ਯਾਨੀ ਵੀਰਵਾਰ ਦਿਨ ਮਜ਼ਦੂਰ ਦਿਵਸ ਮੌਕੇ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ।

ਜਿਕਰਯੋਗ ਹੈ ਕਿ ਅਪ੍ਰੈਲ ਮਹੀਨੇ ‘ਚ 7 ​​ਗਜ਼ਟਿਡ ਛੁੱਟੀਆਂ ਸਨ, ਜਦੋਂ ਕਿ ਮਈ ਮਹੀਨੇ ‘ਚ ਸਿਰਫ਼ 2 ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ ਵੀਰਵਾਰ 1 ਮਈ ਨੂੰ ਆ ਰਹੀ ਹੈ, ਜਦੋਂ ਕਿ ਦੂਜੀ ਛੁੱਟੀ 30 ਮਈ ਨੂੰ ਹੈ, ਜੋ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।

Read More: ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ, ਪੰਜਾਬ ‘ਚ ਮੰਗਲਵਾਰ ਨੂੰ ਸਰਕਰੀ ਛੁੱਟੀ ਦਾ ਐਲਾਨ

Scroll to Top