Punjab Government

ਸੰਗਰੂਰ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ ਵਲੋਂ ਹਲਕੇ ਦੇ ਵੋਟਰਾਂ ਲਈ 23 ਜੂਨ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ 20 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ (Punjab Government) ਵੱਲੋਂ ਸੰਗਰੂਰ ਸੰਸਦੀ ਹਲਕੇ ਦੀ ਚੋਣ ਲਈ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਦਿਨ ਵੀਰਵਾਰ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।ਇਸ ਦੌਰਾਨ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਗਰੂਰ ਸੰਸਦੀ ਚੋਣ ਖੇਤਰ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਸੂਬੇ ਵਿੱਚ ਸਥਿਤ ਉਦਯੋਗਿਕ ਅਦਾਰੇ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿਨ੍ਹਾਂ ਵਿੱਚ ਜ਼ਿਲਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਵੋਟਰ ਕੰਮ ਕਰਦੇ ਹਨ, ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਿਚਤ ਕਰਨ ਲਈ ਮਿਤੀ 23 ਜੂਨ 2022 ਦਿਨ ਵੀਰਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਦਯੋਗਿਕ ਅਦਾਰਿਆਂ, ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫ਼ਤਾਵਾਰੀ ਛੁੱਟੀ ਐਲਾਨੀ ਜਾਂਦੀ ਹੈ।

Scroll to Top