June 28, 2024 3:34 pm
ਪ੍ਰਕਾਸ਼ ਸਿੰਘ ਬਾਦਲ

ਪੰਜਾਬ ਸਰਕਾਰ ਵਲੋਂ ਮਰਹੂਮ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਸਨਮਾਨ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਪ੍ਰੈਲ 2023: ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਸਤਿਕਾਰ ਵਜੋਂ ਭਲਕੇ (27 ਅਪ੍ਰੈਲ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ।

ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਸਮੇਂ ਤੋਂ ਕਈ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਭਲਕੇ ਵੀਰਵਾਰ ਨੂੰ ਕੀਤਾ ਜਾਣਾ ਹੈ, ਇਸ ਲਈ ਸੂਬਾ ਸਰਕਾਰ ਨੇ ਇਸ ਦਿਨ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

badal