ਸਰਕਾਰੀ ਛੁੱਟੀ

Punjab Holiday: ਪੰਜਾਬ ਸਰਕਾਰ ਵੱਲੋਂ ਭਲਕੇ ਸੂਬੇ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ 2025: ਪੰਜਾਬ ਸਰਕਾਰ ਨੇ ਭਲਕੇ ਸੂਬੇ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ | ਪੰਜਾਬ ‘ਚ ਕੱਲ੍ਹ ਯਾਨੀ 18 ਅਪ੍ਰੈਲ 2025 ਨੂੰ ਗੁੱਡ ਫਰਾਈਡੇ ਦੇ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ।

ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸਿਰਫ਼ ਸੋਮਵਾਰ ਨੂੰ ਹੀ ਹੋਣਗੇ। ਕਿਉਂਕਿ 19 ਅਤੇ 20 ਤਾਰੀਖ਼ ਸ਼ਨੀਵਾਰ ਅਤੇ ਐਤਵਾਰ ਹਨ। ਅਜਿਹੀ ਸਥਿਤੀ ‘ਚ ਲੋਕਾਂ ਨੂੰ ਅੱਜ ਹੀ ਆਪਣੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਪੂਰੇ ਕਰਨੇ ਪੈਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਦਫ਼ਤਰਾਂ ‘ਚ ਵੀ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਪੁਲਿਸ, ਸਿਹਤ ਅਤੇ ਹੋਰ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।

Read More: Holidays: ਬੱਚਿਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆ ਗਈਆਂ ਤਿੰਨ ਛੁੱਟੀਆਂ

Scroll to Top