ਚੰਡੀਗੜ੍ਹ, 25 ਨਵੰਬਰ 2026: ਨਗਰ ਨਿਗਮ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ‘ਚ ਕਰਵਾਈਆਂ ਜਾਣਗੀਆਂ।
ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ‘ਚ 28.11.2026 (ਸ਼ਨੀਵਾਰ) ਨੂੰ ਜਨਤਕ ਛੁੱਟੀ (ਜਿਸ ‘ਚ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।
ਇਸ ਤੋਂ ਇਲਾਵਾ, ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ‘ਚੋਂ ਨਹੀਂ ਕੱਟੀ ਜਾਵੇਗੀ।
Read More: Punjab Holiday: ਬਟਾਲਾ ‘ਚ 18 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ




