ਪੰਜਾਬ, 17 ਨਵੰਬਰ 2025: Punjab public holiday: ਪੰਜਾਬ ਸਰਕਾਰ ਨੇ ਇੱਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜਾਣਕਾਰੀ ਮੁਤਾਬਕ ਸੂਬਾ ਸਰਕਾਰ 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾ ਰਹੀ ਹੈ।
ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ‘ਚ ਇੱਕ ਵਿਸ਼ਾਲ ਸਮਾਗਮ ਦਾ ਕਰਵਾਉਣ ਜਾ ਰਹੀ ਹੈ। ਇਹ ਪੂਰਾ ਪ੍ਰੋਗਰਾਮ ਨੌਵੇਂ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸੰਘਰਸ਼ਾਂ ਅਤੇ ਸੰਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮਾਧਿਅਮ ਵਜੋਂ ਕੰਮ ਕਰੇਗਾ।
Read More: ਤਰਨ ਤਾਰਨ ‘ਚ ਜ਼ਿਮਨੀ ਚੋਣ ਮੱਦੇਨਜਰ 11 ਨਵੰਬਰ ਨੂੰ ਤਨਖਾਹ ਵਾਲੀ ਛੁੱਟੀ ਐਲਾਨੀ




