ਪੰਜਾਬ , 30 ਮਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ | ਇਸ ਸੰਬੰਧੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ | ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਨੇ ਇਸ ਸਬੰਧ ਵਿੱਚ ਹੁਕਮ ਜਾਰੀ ਕੀਤੇ ਹਨ। ਹੁਕਮ ਦੀਆਂ ਕਾਪੀਆਂ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ।

Read more: ਚੰਡੀਗੜ੍ਹ ਪ੍ਰਸ਼ਾਸਨ ਨੇ ਬਕਰੀਦ ਦੀ ਜਨਤਕ ਛੁੱਟੀ ਦੀ ਤਾਰੀਖ਼ ਬਦਲੀ




