July 7, 2024 2:02 pm
300 units of free electricity

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ

ਚੰਡੀਗੜ੍ਹ 16 ਅਪ੍ਰੈਲ 2022: ਭਗਵੰਤ ਮਾਨ ਸਰਕਾਰ ਦੇ ਆਪਣੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਸੂਬੇ ਦੀ ਜਨਤਾ ਨੂੰ ਵੱਡਾ ਲਈ ਵੱਡਾ ਐਲਾਨ ਕੀਤਾ । ਸੀ ਐੱਮ ਭਗਵੰਤ ਮਾਨ ( Bhagwant Mann) ਨੇ ਅੱਜ ਯਾਨੀ ਸ਼ਨੀਵਾਰ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ। 01 ਜੁਲਾਈ ਤੋਂ ਸੂਬੇ ਦੇ ਸਾਰੇ ਘਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਦੌਰਾਨ ਭਗਵੰਤ ਮਾਨ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ 11 ਅਹਿਮ ਫੈਸਲਿਆਂ ਦਾ ਜ਼ਿਕਰ ਵੀ ਕੀਤਾ ਹੈ।

ਸ਼ਨੀਵਾਰ ਸਵੇਰੇ ਪੰਜਾਬ ਸਰਕਾਰ ਨੇ ਟਵੀਟ ਕਰਦਿਆਂ ਐਲਾਨ ਕੀਤਾ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ (300 units of Free electricity) ਦਿੱਤੀ ਜਾਵੇਗੀ। ਜਿਸ ‘ਚ ਕਿਹਾ ਗਿਆ ਹੈ ਕਿ 1 ਜੁਲਾਈ ਤੋਂ ਮੁਫਤ ਬਿਜਲੀ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਦਾ ਰਸਮੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।

300 units of free electricity