16 Adoption Agencies

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਮਨਜ਼ੂਰੀ

ਚੰਡੀਗੜ੍ਹ, 24 ਮਾਰਚ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ 16 ਗੋਦ ਲੈਣ ਵਾਲੀਆਂ ਏਜੰਸੀਆਂ (16 Adoption Agencies) ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਸਰਲ ਅਤੇ ਤੇਜ਼ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤੌਰ ‘ਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਕਦਮ ਚੁੱਕਿਆ ਹੈ|

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 176 ਨਵੀਆਂ ਅਸਾਮੀਆਂ ਸਿਰਜੀਆਂ ਹਨ। ਇਹ ਮੁਲਾਜਮ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੌਖੀ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਮੁਤਾਬਕ ਹੋਵੇ ਅਤੇ ਹਰ ਬੱਚੇ ਨੂੰ ਉਹ ਸਾਰੀਆਂ ਸਹੂਲਤਾਂ ਮਿਲਣ ਜਿਨ੍ਹਾਂ ਦਾ ਉਹ ਹੱਕਦਾਰ ਹਨ।

ਮੰਤਰੀ ਨੇ ਕਿਹਾ ਕਿ ਇਹ ਯਤਨ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪੰਜਾਬ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

Read More: ਵਿਧਵਾ ਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

Scroll to Top