ਚੰਡੀਗੜ੍ਹ 19 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ (Cabinet Meeting) ਖ਼ਤਮ ਹੋਣ ਤੋਂ ਬਾਅਦ ਮੀਟਿੰਗ ‘ਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ ਪਰ ਪਹਿਲਾਂ ਇਸ ਨੂੰ ਵਿਧਾਨ ਸਭਾ ‘ਚ ਲਿਜਾਇਆ ਜਾਵੇਗਾ। ਮੰਤਰੀ ਮੰਡਲ ਵੱਲੋਂ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਵਾਸਤੇ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ 25 ਹਜ਼ਾਰ ਅਸਾਮੀਆਂ ਨੂੰ ਤੁਰੰਤ ਭਰਨ ਲਈ ਮਨਜ਼ੂਰੀ ਦਿੱਤੀ ਗਈ। ਪੁਲਿਸ ਮਹਿਕਮੇ ‘ਚ 10,000 ਭਾਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਿਨਾ ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ। ਮੀਟਿੰਗ ‘ਚ ਤਿੰਨ ਮਹੀਨਿਆਂ ਦੇ ਲਈ ਵੋਟ ਆਨ ਅਕਾਉਂਟ ਲੈਣ ਦਾ ਫੈਸਲਾ ਕੀਤਾ ਗਿਆ। ਬਜਟ ਜੂਨ ਮਹੀਨੇ ‘ਚ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਦੀ ਮੀਟਿੰਗ ‘ਚ ਪੂਰਕ ਗ੍ਰਾਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਨਵੰਬਰ 23, 2024 4:43 ਪੂਃ ਦੁਃ