ਚੰਡੀਗੜ੍ਹ, 15 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ (link roads) ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਨੂੰ ਜਰੂਰੀ ਵਸਤਾਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਦੇ ਨਾਲ-ਨਾਲ ਉਨ੍ਹਾਂ ਦੀ ਆਵਾਜਾਈ ਲਈ ਬਹੁਤ ਮੱਦਦਗਾਰ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ | ਸੀਐੱਮ ਭਗਵੰਤ ਮਾਨ ਨੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ 6 ਸਾਲ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ‘ਚੋਂ ਕਈ ਸੜਕਾਂ ਨੂੰ ਅਣਗੌਲਿਆ ਕੀਤਾ ਗਿਆ ਹੈ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋੜ ਅਤੇ ਪਹਿਲ ਦੇ ਆਧਾਰ ‘ਤੇ ਇਨ੍ਹਾਂ ਸੜਕਾਂ (link roads) ਦੀ ਉਸਾਰੀ ਲਈ ਜ਼ਮੀਨੀ ਪੱਧਰ ਦਾ ਸਰਵੇ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।ਅਪਗ੍ਰੇਡ ਕਰਕੇ ਸੜਕੀ ਢਾਂਚੇ
ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਪ੍ਰੋਜੈਕਟ ਦੀ ਅਲਾਟਮੈਂਟ ਕਰਦੇ ਸਮੇਂ ਇਸਦੀ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਲਾਟ ਕੀਤੇ ਇੱਕ-ਇੱਕ ਪੈਸੇ ਦੀ ਸਹੀ ਵਰਤੋਂ ਕਰਨ ਲਈ ਵੀ ਕਿਹਾ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ‘ਚ ਪੇਂਡੂ ਸੜਕਾਂ ਦੇ ਨਿਰਮਾਣ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਹ ਕਦਮ ਪੇਂਡੂ ਸੜਕਾਂ ‘ਤੇ ਉੱਚ ਗੁਣਵੱਤਾ ਵਾਲੇ ਕੰਮਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪੰਜਾਬ ਦੇ ਮੌਜੂਦਾ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਏਗਾ।