TheUnmute.com

ਮੋਹਾਲੀ ‘ਚ ਅਧਿਕਾਰੀਆਂ ਨੂੰ ਸਰਕਾਰੀ ਰਿਹਾਇਸ਼ ਦੇਣ ਲਈ ਪੰਜਾਬ ਸਰਕਾਰ ਨੇ ਗਮਾਡਾ ਤੋਂ ਖਰੀਦੇ 167 ਫਲੈਟ

ਐਸ.ਏ.ਐਸ ਨਗਰ(ਮੋਹਾਲੀ) 08 ਜਨਵਰੀ 2025: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਮੋਹਾਲੀ (Mohali) ਦੇ ਪੁਰਬ ਪ੍ਰੀਮੀਅਮ ਅਪਾਰਟਮੈਂਟਸ ਦਾ ਦੌਰਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਕਾਰੀ ਰਿਹਾਇਸ਼ ਦੇਣ ਲਈ ਖਰੀਦੇ ਫਲੈਟਾਂ ਦਾ ਜਾਇਜ਼ਾ ਲਿਆ ਹੈ |

ਡਿਪਟੀ ਕਮਿਸ਼ਨਰ ਨੇ ਫਲੈਟਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਪੰਜਾਬ ਸਰਕਾਰ ਵੱਲੋਂ ਹਾਲ ਹੀ ‘ਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਤੋਂ ਕਰੀਬ 167 ਟਾਈਪ 3 ਅਤੇ ਟਾਈਪ 2 ਫਲੈਟ ਖਰੀਦੇ ਹਨਜੋ ਛੇਤੀ ਹੀ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਦਿੱਤੇ ਜਾਣਗੇ |

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਇਨ੍ਹਾਂ ਫਲੈਟਾਂ ਦੀ ਹਾਲਤ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨਾਲ ਦੌਰਾ ਕੀਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਫਲੈਟਾਂ ਦੀ ਮੰਗ ਅਨੁਸਾਰ ਸਾਰੀਆਂ ਜ਼ਰੂਰਤਾਂ ਦੀ ਜਾਂਚ ਕਰਨ ਲਈ ਕਿਹਾ ਗਿਆ।

Mohali

ਪੀਡਬਲਯੂਡੀ ਟੀਮ ‘ਚ ਸਿਵਲ ਅਤੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਅਧਿਕਾਰੀ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੋਹਾਲੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚਿਰੋਕਣੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਦੀ ਪਹਿਲਕਦਮੀ ‘ਤੇ ਛੇਤੀ ਹੀ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ (Mohali) ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਪੰਜਾਬ ਸਰਕਾਰ ਦੇ ਹਾਊਸ ਅਲਾਟਮੈਂਟ ਨਿਯਮਾਂ ਮੁਤਾਬਕ ਵਿਚਾਰਿਆ ਜਾ ਸਕੇ। ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਸੂਬਾਈ ਅਧਿਕਾਰੀਆਂ ਨੂੰ ਵੀ ਕੁਝ ਫਲੈਟ ਅਲਾਟ ਕੀਤੇ ਜਾਣਗੇ।

Read More: ਬਲਾਕ ਮੂਨਕ ਵਿਖੇ ਪੰਚਾਇਤ ਸਕੱਤਰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Exit mobile version