ਚੰਡੀਗੜ੍ਹ, 01 ਜਨਵਰੀ 2023: ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ 540 ਮੈਗਾਵਾਟ ਦਾ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ (Goindwal thermal plant) 1080 ਕਰੋੜ ਰੁਪਏ ‘ਚ ਖ਼ਰੀਦ ਲਿਆ ਹੈ | ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਕੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨਾਲ ਮਹਿੰਗੇ ਬਿਜਲੀ ਸਮਝੌਤੇ ਵੀ ਰੱਦ ਕਰ ਦਿੱਤੇ ਹਨ। ਸਰਕਾਰ ਮੁਤਾਬਕ ਇਸ ਥਰਮਲ ਦੇ ਜਨਤਕ ਖੇਤਰ ਵਿੱਚ ਆਉਣ ਨਾਲ ਪੰਜਾਬ ਦੇ ਵਾਸੀਆਂ ਨੂੰ ਇਸ ਥਰਮਲ ਤੋਂ ਸਸਤੀ ਬਿਜਲੀ ਵੀ ਮਿਲੇਗੀ।
ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਕੰਪਨੀਆਂ ਇਸ ਥਰਮਲ ਨੂੰ ਖਰੀਦਣ ਦੀ ਦੌੜ ਵਿੱਚ ਸਨ। 10 ਜੂਨ 2023 ਨੂੰ ਪੰਜਾਬ ਮੰਤਰੀ ਮੰਡਲ ਨੇ ਗੋਇੰਦਵਾਲ ਥਰਮਲ (Goindwal thermal plant) ਨੂੰ ਖਰੀਦਣ ਦੀ ਪ੍ਰਵਾਨਗੀ ਦਿੱਤੀ ਸੀ। ਇਸ ਥਰਮਲ ਨੂੰ ਚਲਾਉਣ ਵਾਲੇ ਜੀਵੀਕੇ ਗਰੁੱਪ ਦੀ ਵਿੱਤੀ ਹਾਲਤ ਪਹਿਲਾਂ ਹੀ ਖ਼ਰਾਬ ਹੋ ਚੁੱਕੀ ਸੀ। ਗਰੁੱਪ ਨੇ ਦਰਜਨ ਤੋਂ ਵੱਧ ਬੈਂਕਾਂ ਤੋਂ ਕਰਜ਼ਾ ਲਿਆ ਹੈ। ਜੋ ਵਧ ਕੇ 6600 ਕਰੋੜ ਰੁਪਏ ਹੋ ਗਿਆ। ਪਲਾਂਟ ਦੀ ਟੀਮ ਨੇ ਅਕਤੂਬਰ 2022 ਵਿੱਚ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਹੈਦਰਾਬਾਦ ਵਿੱਚ ਕੇਸ ਦਾਇਰ ਕੀਤਾ ਸੀ। ਇਸ ਪ੍ਰਾਈਵੇਟ ਥਰਮਲ ਕੰਪਨੀ ਨੂੰ ਦੀਵਾਲੀਆ ਐਲਾਨ ਦਿੱਤਾ ਗਿਆ ਹੈ। ਇਸ ਥਰਮਲ ਤੋਂ ਬਚਣ ਲਈ ਨੈਸ਼ਨਲ ਲਾਅ ਟ੍ਰਿਬਿਊਨਲ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਸਰਕਾਰ ਨੇ ਇਸ ਦਾ ਨਾਂ ਗੁਰੂ ਰਾਮਦਾਸ ਥਰਮਲ ਪਾਵਰ ਲਿਮਟਿਡ ਰੱਖਿਆ ਹੈ।