ਪੰਜਾਬ ਸਰਕਾਰ ਨੇ ਪਿੰਡ ਆਜ਼ਮ ਵਾਲਾ ‘ਚ ਬਣਾਈ ਨਵੀਂ ਲਾਈਬ੍ਰੇਰੀ

library

ਫਾਜ਼ਿਲਕਾ, 21 ਫਰਵਰੀ 2024: ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ (library) ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਹ ਲਾਈਬ੍ਰੇਰੀ ਪਿੰਡ ਦੇ ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ। ਉਨਾਂ ਨੇ ਇਸ ਦਾ ਉਦਘਾਟਨ ਬਲਾਕ ਪ੍ਰਧਾਨ ਮਨੋਜ ਸੁਰੇਨ ਤੋਂ ਰੀਬਨ ਕਟਵਾ ਕੇ ਕਰਵਾਇਆ।

ਇਸ ਮੌਕੇ ਉਨਾਂ ਨੇ ਪਿੰਡ ਦੇ ਨੌਜਵਾਨਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਉਪਰਾਲੇ ਕਰ ਰਹੀ ਹੈ ਕਿ ਸਾਡੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਸਕਣ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 40 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪੰਜਾਬ ਸਰਕਾਰ ਮੁਹਈਆ ਕਰਵਾ ਚੁੱਕੀ ਹੈ।

ਉਹਨਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਲਾਇਬ੍ਰੇਰੀਆਂ (library) ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਬਹੁਤ ਸਹਾਈ ਸਿੱਧ ਹੋਣਗੀਆਂ। ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਮਨੁੱਖੀ ਸ਼ਕਤੀ ਦੇ ਵਿਕਾਸ ਤੇ ਵਿਸ਼ੇਸ਼ ਜੋਰ ਦੇ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਪੰਜਾਬ ਨੂੰ ਰੰਗਲਾ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਇਹ ਲਾਈਬ੍ਰੇਰੀਆਂ ਵੀ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣਗੀਆਂ।ਇਸ ਮੌਕੇ ਸਰਪੰਚ ਪ੍ਰੀਤ ਗੌਰਵ ਸਰਾਂ ਅਤੇ ਸਾਰੇ ਮੈਂਬਰ ਪੰਚਾਇਤ ਅਤੇ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।