5 ਸਤੰਬਰ 2025: ਪੰਜਾਬ ਸਰਕਾਰ (punjab sarkar) ਦੀ ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਦੱਸ ਦੇਈਏ ਕਿ ਇਸ ਦੇ ਨਾਲ ਹੀ ਘੱਗਰ ਨਦੀ ਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪਟਿਆਲਾ ਵਿੱਚ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਥੇ ਹੀ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ।
ਅਕਤੂਬਰ 2, 2025 11:03 ਬਾਃ ਦੁਃ