ਚੰਡੀਗੜ੍ਹ, 27 ਅਗਸਤ 2025: ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਇਹ ਫੈਸਲਾ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਮੁਅੱਤਲੀ ਦੇ ਹੁਕਮ ਦੇ ਵਿਰੁੱਧ ਲਿਆ ਗਿਆ ਹੈ, ਜਿਸਨੂੰ ਪੰਜਾਬ ਸਰਕਾਰ ਨੇ ਅਣਉਚਿਤ ਦੱਸਿਆ ਹੈ।
ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ, ਟਰਾਂਸਪੋਰਟ ਵਿਭਾਗ ‘ਚ ਕਥਿਤ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ। ਇਨ੍ਹਾਂ ‘ਚੋਂ ਵਿਜੀਲੈਂਸ ਬਿਊਰੋ ਦੇ ਸਾਬਕਾ ਮੁਖੀ ਆਈਪੀਐਸ ਅਧਿਕਾਰੀ ਸੁਰਿੰਦਰਪਾਲ ਸਿੰਘ ਪਰਮਾਰ, ਐਸਐਸਪੀ ਹਰਪ੍ਰੀਤ ਮੰਡੇਰ ਅਤੇ ਏਆਈਜੀ ਸਵਰਨਦੀਪ ਸਿੰਘ ਪ੍ਰਮੁੱਖ ਸਨ।ਹੁਣ ਜਦੋਂ ਮੰਡੇਰ ਅਤੇ ਸਵਰਨਦੀਪ ਸਿੰਘ ਨੂੰ ਕਲੀਨ ਚਿੱਟ ਮਿਲ ਗਈ ਹੈ, ਤਾਂ ਐਸਪੀਐਸ ਪਰਮਾਰ ਵਿਰੁੱਧ ਕਾਰਵਾਈ ਜਾਰੀ ਹੈ।
Read More: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਸਣੇ ਤਿੰਨ ਅਧਿਕਾਰੀ ਮੁਅੱਤਲ