Cabinet Sub-Committee

ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਕੈਬਨਿਟ ਸਬ-ਕਮੇਟੀ ਦਾ ਗਠਨ

ਚੰਡੀਗੜ੍ਹ 02 ਜੁਲਾਈ 2022: ਪੰਜਾਬ ਸਰਕਾਰ ਜਲਦ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਰਹੀ ਹੈ | ਇਸਦੇ ਚੱਲਦੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪੰਜਾਬ ਸਰਕਾਰ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਇੱਕ ਦੀ ਕੈਬਨਿਟ ਸਬ-ਕਮੇਟੀ ਦਾ ਗਠਨ (Cabinet Sub-Committee) ਕੀਤਾ ਹੈ।

ਇਸ ਕਮੇਟੀ ‘ਚ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਨੂੰਨ ਅਤੇ ਵਿਧਾਨਿਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਸ਼ਾਮਿਲ ਹਨ | ਇਹ ਸਬ-ਕਮੇਟੀ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪ੍ਰਸਤਾਵਿਤ ਖਰੜੇ ਤੇ ਡੂੰਘਾਈ ਪੂਰਵਕ ਵਿਚਾਰ ਕਰਕੇ ਅਤੇ ਸਾਰੇ ਕਾਨੂੰਨੀ ਪੱਖਾਂ ਨੂੰ ਪੜਚੋਲ ਕੇ ਆਪਣੀ ਰਿਪੋਰਟ ਇੱਕ ਮਹੀਨੇ ਦੇ ਅੰਦਰ ਕੈਬਨਿਟ ਦੇ ਸਾਹਮਣੇ ਪੇਸ਼ ਕਰੇਗੀ।

Cabinet Sub-Committee

Scroll to Top