ਪੰਜਾਬ ਸਰਕਾਰ ਨੇ ਅਪਾਹਜ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਕੀਤੀ ਜਾਰੀ : ਮਹਿੰਦਰ ਭਗਤ

ਚੰਡੀਗੜ੍ਹ 1 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਾਹਜ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਨੂੰ 3,69,07,500 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਵੰਡੀ ਹੈ ਜੋ ਜੰਗ ਜਾਂ ਕਾਰਵਾਈਆਂ ਦੌਰਾਨ ਸੇਵਾ ਕਰਦੇ ਹੋਏ ਅਪਾਹਜ ਹੋ ਗਏ ਸਨ।

ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਰਾਜ ਦੇ 9 ਜ਼ਿਲ੍ਹਿਆਂ ਦੇ 18 ਅਪਾਹਜ ਵਿਅਕਤੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਗਈ ਹੈ।

ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਬਉੱਚ ਕੁਰਬਾਨੀ ਦਿੱਤੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਇਨ੍ਹਾਂ ਬਹਾਦਰ ਸੈਨਿਕਾਂ ਦੁਆਰਾ ਦੇਸ਼ ਪ੍ਰਤੀ ਕੀਤੀ ਗਈ ਮਿਸਾਲੀ ਸੇਵਾ ਪ੍ਰਤੀ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

Read More: ਪੰਜਾਬ ਤੋਂ ਫਲਾਂ ਅਤੇ ਸਬਜ਼ੀਆਂ ਦੇ ਨਿਰਯਾਤ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ: ਮਹਿੰਦਰ ਭਗਤ

 

Scroll to Top