ਪੱਛੜੀਆਂ ਸ਼੍ਰੇਣੀਆਂ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਸਤੰਬਰ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ ਭਾਈਚਾਰਿਆਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸੰਵਿਧਾਨਕ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਇਹ ਭਰੋਸਾ ਪੰਜਾਬ ਭਰ ਦੇ 27 ਐਸ.ਸੀ. ਅਤੇ ਬੀ.ਸੀ. ਕਰਮਚਾਰੀਆਂ ਅਤੇ ਸਮਾਜਿਕ ਸੰਗਠਨਾਂ ਦੀ ਨੁਮਾਇੰਦਗੀ ਕਰਨ ਵਾਲੀ ਸਾਂਝੀ ਐਕਸ਼ਨ ਕਮੇਟੀ ਨਾਲ ਬੈਠਕ ਦੌਰਾਨ ਦਿੱਤਾ।

ਪੰਜਾਬ ਭਵਨ ਵਿਖੇ ਬੈਠਕ ਦੌਰਾਨ ਇਨ੍ਹਾਂ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਅਹਿਮ ਮੁੱਦਿਆਂ, ਜਿਨ੍ਹਾਂ’ਚ ਸਰਕਾਰੀ ਕਰਮਚਾਰੀਆਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਸਬੰਧਤ ਮੰਗਾਂ ‘ਤੇ ਧਿਆਨ ਕੇਂਦਰਿਤ ਕੀਤਾ। ਵਿੱਤ ਮੰਤਰੀ ਨੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਉਹ ਬੈਠਕ ਦੌਰਾਨ ਉਠਾਈਆਂ ਮੰਗਾਂ ਦੀ ਸੰਵਿਧਾਨਕ ਮਹੱਤਤਾ ਨੂੰ ਪਛਾਣਦੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਨਾਲ ਇਹ ਬੈਠਕ ਪ੍ਰਭਾਵਸ਼ਾਲੀ ਰਹੀ ਅਤੇ ਗੱਲਬਾਤ ਰਾਹੀਂ ਸਮੇਂ ਸਿਰ ਹੱਲ ਲੱਭਣ ਦੀ ਦਿਸ਼ਾ ‘ਚ ਇੱਕ ਮਹੱਤਵਪੂਰਨ ਕਦਮ ਸੀ।

ਇਨ੍ਹਾਂ ‘ਚ 22 ਮੈਂਬਰੀ ਜੁਆਇੰਟ ਐਕਸ਼ਨ ਕਮੇਟੀ ‘ਚ ਸਟੇਟ ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਚੇਅਰਮੈਨ ਗਜ਼ਟਿਡ ਅਤੇ ਨਾਨ ਗਜ਼ਟਿਡ ਐਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ, ਜਸਬੀਰ ਸਿੰਘ ਪਾਲ, ਕੋ-ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਪ੍ਰਧਾਨ ਬੀਐਸਐਨਐਲ ਐਂਪਲਾਈਜ਼ ਵੈਲਫੇਅਰ ਐਸੋਸੀਏਸ਼ਨ, ਜੇਈ ਹਰਵਿੰਦਰ ਸਿੰਘ, ਕੋ-ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਪ੍ਰਧਾਨ ਜਬਰ ਜੁਲਾਮ ਵਿਰੋਧੀ ਫਰੰਟ, ਰਾਜ ਸਿੰਘ ਟੋਡਰਵਾਲ, ਪ੍ਰਧਾਨ, ਅੰਬੇਡਕਰ ਮਜ਼ਦੂਰ ਚੇਤਨਾ ਮੰਚ, ਕਰਨੈਲ ਸਿੰਘ ਨੀਲੋਵਾਲ, ਪ੍ਰਧਾਨ, ਗਜ਼ਟਿਡ ਅਤੇ ਨਾਨ ਗਜ਼ਟਿਡ ਐਸਸੀਬੀਸੀ ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ, ਕੁਲਵਿੰਦਰ ਸਿੰਘ ਬੋਦਲ, ਪ੍ਰਧਾਨ, ਅੰਬੇਡਕਰ ਸਭਾ, ਹਰਜਸ ਸਿੰਘ, ਪ੍ਰਧਾਨ, ਐਸਸੀਬੀਸੀ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਬਲਰਾਜ ਕੁਮਾਰ, ਪ੍ਰਧਾਨ, ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ, ਸੰਗਰੂਰ, ਹਰਵਿੰਦਰ ਸਿੰਘ ਭੱਠਲ, ਸਟੇਟ ਇੰਚਾਰਜ, ਅੰਬੇਡਕਰ ਮਿਸ਼ਨ ਕਲੱਬ, ਬਲਦੇਵ ਸਿੰਘ ਧੁੱਗਾ, ਕੋਆਰਡੀਨੇਟਰ, ਪਸ਼ੂ ਪਾਲਣ ਅਧਿਕਾਰੀ ਐਸੋਸੀਏਸ਼ਨ, ਡਾ. ਸੁਖਵਿੰਦਰ ਸਿੰਘ, ਚੇਅਰਮੈਨ, ਨੈਸ਼ਨਲ ਲੇਬਰ ਆਰਗੇਨਾਈਜੇਸ਼ਨ, ਬਲਦੇਵ ਸਿੰਘ ਭਾਰਤੀ, ਪ੍ਰਧਾਨ, ਮਨਰੇਗਾ ਵਰਕਰਜ਼ ਫਰੰਟ, ਅਜਾਇਬ ਸਿੰਘ ਬਠੋਈ, ਪ੍ਰਧਾਨ, ਆਲ ਇੰਡੀਆ ਡਾ. ਅੰਬੇਡਕਰ ਸਟੂਡੈਂਟ ਫੈਡਰੇਸ਼ਨ, ਪ੍ਰੀਤ ਕਾਂਸ਼ੀ, ਪ੍ਰਧਾਨ, ਪੈਨਸ਼ਨਰਜ਼ ਐਸੋਸੀਏਸ਼ਨ, ਕੋਟਕਪੂਰਾ, ਮਨੋਹਰ ਲਾਲ, ਸਰਪ੍ਰਸਤ, ਅਨੁਸੂਚਿਤ ਜਾਤੀਆਂ ਕਰਮਚਾਰੀ/ਅਧਿਕਾਰੀ ਐਸੋਸੀਏਸ਼ਨ ਸਿਵਲ ਸਕੱਤਰੇਤ, ਬੰਤ ਸਿੰਘ, ਜ਼ੋਨਲ ਇੰਚਾਰਜ, ਅੰਬੇਡਕਰ ਮਿਸ਼ਨ ਕਲੱਬ, ਜੱਗਾ ਸਿੰਘ, ਚੇਅਰਮੈਨ, ਬ੍ਰਾਸ ਫਾਊਂਡੇਸ਼ਨ, ਸੁਨਾਮ, ਗੁਰਪ੍ਰੀਤ ਸਿੰਘ, ਪ੍ਰਧਾਨ, ਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ, ਅਮਰਜੀਤ ਸਿੰਘ ਖਟਕੜ, ਚੇਅਰਮੈਨ, ਜਬਰ ਜੁਲਮ ਵਿਰੋਧੀ ਫਰੰਟ, ਭਾਨ ਸਿੰਘ ਜੱਸੀ, ਜਨਰਲ ਸਕੱਤਰ, ਅੰਬੇਡਕਰ ਸਭਾ, ਬਲਵਿੰਦਰ ਸਿੰਘ ਜ਼ਿਲ੍ਹੇਦਾਰ, ਅਨੁਸੂਚਿਤ ਜਾਤੀਆਂ ਅਫ਼ਸਰਜ਼ ਐਸੋਸੀਏਸ਼ਨ ਦੇ ਚੇਅਰਮੈਨ ਨਰੇਸ਼ ਕੁਮਾਰ ਅਤੇ ਅਨੁਸੂਚਿਤ ਜਾਤੀਆਂ ਅਫ਼ਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਸ਼ਾਮਲ ਸਨ।

Read More: SDRF ਫੰਡ ਨੂੰ ਲੈ ਕੇ ਭਾਜਪਾ-ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

Scroll to Top