ਚੰਡੀਗੜ੍ਹ, 09 ਅਕਤੂਬਰ 2026: ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 22 ਅਕਤੂਬਰ ਨੂੰ ਹੋਵੇਗਾ। ਇਸ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਪੰਜਾਬ ਵਿਧਾਨ ਸਭਾ ਦੇ ਮੈਂਬਰ 22 ਅਕਤੂਬਰ, 2026 ਨੂੰ ਸਵੇਰੇ 11 ਵਜੇ ਲੋਕ ਹਿੱਤ ਦੇ ਮਾਮਲਿਆਂ ਨੂੰ ਸੰਬੋਧਨ ਕਰਨ ਲਈ ਇਕੱਠੇ ਹੋਣਗੇ। ਵਿਧਾਨ ਸਭਾ ਦਾ ਇਹ ਸੈਸ਼ਨ 22 ਅਕਤੂਬਰਤੋਂ 27 ਅਕਤੂਬਰ ਤੱਕ ਚੱਲੇਗਾ।






