Lord Shri Valmiki

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’ ‘ਤੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਸਰਕਾਰ ਨੇ “ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ’ਤੇ 22 ਸਤੰਬਰ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ੁਕਰਵਾਰ (22 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Scroll to Top