ਚੰਡੀਗੜ੍ਹ, 27 ਦਸੰਬਰ 2024: ਪੰਜਾਬ ਸਰਕਾਰ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr. Manmohan Singh) ਦੇ ਦਿਹਾਂਤ ‘ਤੇ 1 ਜਨਵਰੀ 2025 ਤੱਕ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਇਸ ਸੋਗ ਦੇ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ‘ਚ ਕੋਈ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਝੰਡਾ ਅੱਧਾ ਝੁਕਿਆ ਰਹੇਗਾ।
ਨਵੰਬਰ 15, 2025 12:56 ਪੂਃ ਦੁਃ




