Punjab government

ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਸਕੀਮ ਅਧੀਨ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 13 ਮਾਰਚ 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਸੀਜ਼ਨ-2024 ਲਈ ਝੋਨੇ ਦੀ ਸਿੱਧੀ ਬਿਜਾਈ (DSR) ਯੋਜਨਾ ਤਹਿਤ ਪਹਿਲੇ ਪੜਾਅ ‘ਚ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 4.34 ਕਰੋੜ ਰੁਪਏ ਟ੍ਰਾਂਸਫਰ ਕੀਤੇ ਹਨ।

ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਤਹਿਤ ਪੋਰਟਲ ‘ਤੇ 2.53 ਲੱਖ ਏਕੜ ਜ਼ਮੀਨ ਰਜਿਸਟਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ, ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦਾ ਪ੍ਰੋਤਸਾਹਨ ਦੇ ਰਹੀ ਹੈ। ਇਹ ਰਕਮ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਫਰ ਕੀਤੀ ਜਾਂਦੀ ਹੈ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐਸ.ਆਰ. ਦੀ 5000 ਰੁਪਏ ਦੀ ਬਕਾਇਆ ਰਕਮ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ।

Read More: ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

Scroll to Top