ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਵੈ-ਰੁਜ਼ਗਾਰ ਸਥਾਪਤ ਕਰਨ ਲਈ ਮੌਜੂਦਾ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ 4.82 ਕਰੋੜ ਰੁਪਏ ਦੇ ਕਰਜ਼ੇ ਪ੍ਰਦਾਨ ਕੀਤੇ ਹਨ। ਸਰਕਾਰ ਦਾ ਉਦੇਸ਼ ਲਾਭਪਾਤਰੀਆਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਅਤੇ ਵਿੱਤੀ ਤੌਰ ‘ਤੇ ਮਜ਼ਬੂਤ ਬਣਨ ਵਿੱਚ ਸਹਾਇਤਾ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਸਸ਼ਕਤ ਬਣਾਉਣ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਵੈ-ਰੁਜ਼ਗਾਰ ਸਕੀਮਾਂ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਹੁਨਰਾਂ ਦੇ ਅਨੁਸਾਰ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਸਗੋਂ ਅਜਿਹੇ ਮੌਕੇ ਪ੍ਰਦਾਨ ਕਰਨਾ ਵੀ ਹੈ ਜੋ ਲੋਕਾਂ ਨੂੰ ਆਪਣੀ ਪਰਿਵਾਰਕ ਆਮਦਨ ਵਧਾਉਣ ਅਤੇ ਸੂਬੇ ਦੇ ਆਰਥਿਕ ਵਿਕਾਸ ‘ਚ ਯੋਗਦਾਨ ਪਾਉਣ ਦੇ ਯੋਗ ਬਣਾਉਂਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਕੀਮਾਂ ਨਾ ਸਿਰਫ਼ ਲਾਭਪਾਤਰੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ‘ਚ ਮੱਦਦ ਕਰ ਰਹੀਆਂ ਹਨ, ਸਗੋਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਵੀ ਬਿਹਤਰ ਬਣਾ ਰਹੀਆਂ ਹਨ। ਵਿੱਤੀ ਸਹਾਇਤਾ ਰਾਹੀਂ, ਲੋਕਾਂ ਨੂੰ ਆਪਣੇ ਹੁਨਰ ਨੂੰ ਰੁਜ਼ਗਾਰ ਅਤੇ ਆਮਦਨ ਦੇ ਸਰੋਤ ‘ਚ ਬਦਲਣ ਦਾ ਮੌਕਾ ਮਿਲ ਰਿਹਾ ਹੈ।
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੁਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ, ਸਰਕਾਰੀ ਸਕੀਮਾਂ ਦੇ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚਣਗੇ ਅਤੇ ਇੱਕ ਖੁਸ਼ਹਾਲ ਅਤੇ ਸਵੈ-ਨਿਰਭਰ ਪੰਜਾਬ ਬਣਾਉਣ ਦਾ ਟੀਚਾ ਹੋਰ ਮਜ਼ਬੂਤ ਹੋਵੇਗਾ।
Read More: ਕਾਂਗਰਸ ਦੀ ਚੋਣਾਂ ‘ਚ ਹਾਰ ਦਾ ਕਾਰਨ ਦਿਸ਼ਾਹੀਣ ਲੀਡਰਸ਼ਿਪ ਹੈ, ਚੋਣ ਕਮਿਸ਼ਨ ਨਹੀਂ: ਸ਼ਿਵਰਾਜ ਸਿੰਘ ਚੌਹਾਨ




