Soldiers

ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ

ਚੰਡੀਗੜ੍ਹ, 28 ਅਪ੍ਰੈਲ 2025: ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਕਮ ਵੰਡੀ ਹੈ।

ਇਸ ਸਬੰਧ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਰਾਸ਼ੀ ਪੰਜਾਬ ਨਾਲ ਸਬੰਧਤ ਸੈਨਿਕਾਂ (Soldiers) ਵੱਲੋਂ ਨਿਭਾਈਆਂ ਬੇਮਿਸਾਲ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਦੇ ਸਨਮਾਨ ‘ਚ ਵੰਡੀ ਹੈ। ਉਨ੍ਹਾਂ ਕਿਹਾ, “ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਮਿਸਾਲੀ ਹਿੰਮਤ ਅਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਬਣਦਾ ਸਤਿਕਾਰ ਦੇਈਏ।”

ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੈਨਿਕਾਂ (Soldiers) ਦੀਆਂ ਕੁਰਬਾਨੀਆਂ ਦਾ ਮੁੱਲ ਕਦੇ ਨਹੀਂ ਚੁਕਾਇਆ ਜਾ ਸਕਦਾ ਪਰ ਸਰਕਾਰ ਉਨ੍ਹਾਂ ਦੀ ਬਹਾਦਰੀ ਨੂੰ ਮਾਨਤਾ ਦੇਣ ਅਤੇ ਸਲਾਮ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਏਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਲਗਾਤਾਰ ਤਰਜੀਹ ਦਿੱਤੀ ਹੈ। ਸਰਕਾਰ ਵੱਲੋਂ ਸਮੇਂ ਸਿਰ ਵਿੱਤੀ ਸਹਾਇਤਾ, ਸੈਨਿਕਾਂ ਦੇ ਬੱਚਿਆਂ ਨੂੰ ਸਿੱਖਿਆ ਲਾਭ ਅਤੇ ਸ਼ਹੀਦ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ।

Read More: ਮੋਹਿੰਦਰ ਭਗਤ ਜ਼ਿਲ੍ਹਿਆਂ ਦਾ ਕਰਨਗੇ ਦੌਰਾ ਤੇ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਕਰਨਗੇ ਨਿਪਟਾਰਾ

Scroll to Top