Ex-Gratia financial assistance

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੀ ਰਾਸ਼ੀ ਕੀਤੀ ਦੁੱਗਣੀ

ਚੰਡੀਗੜ੍ਹ, 27 ਫਰਵਰੀ 2025: ਪੰਜਾਬ ਕੈਬਿਨਟ ਮੰਤਰੀ ਮੋਹਿੰਦਰ ਭਗਤ (Mohinder Bhagat) ਨੇ ਕਿਹਾ ਕਿ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ (Ex-Gratia financial Assistance) ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਆਪਣੀਆਂ ਡਿਊਟੀਆਂ ਨਿਭਾਉਂਦੇ ਹੋਏ ਦਿਵਿਆਂਗ ਹੋ ਜਾਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੀ ਰਕਮ ‘ਚ ਵਾਧਾ ਕੀਤਾ ਹੈ।

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੋਧੀ ਹੋਈ ਨੀਤੀ ਦੇ ਅਧੀਨ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ (Ex-Gratia financial Assistance) ਨੂੰ ਦੁੱਗਣਾ ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਭਾਵਿਤ ਸੈਨਿਕਾਂ ਨੂੰ ਵਧੇਰੇ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਹੈ। ਨਵੇਂ ਪ੍ਰਬੰਧਾਂ ਮੁਤਾਬਕ, 76 ਫੀਸਦੀ ਤੋਂ 100 ਫੀਸਦੀ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ ਪਹਿਲਾਂ ਇਹ ਰਕਮ 20 ਲੱਖ ਰੁਪਏ ਸੀ।

ਇਸਦੇ ਨਾਲ ਹੀ 51 ਫੀਸਦੀ ਤੋਂ 75 ਫੀਸਦੀ ਅਪੰਗਤਾ ਵਾਲੇ ਸਿਪਾਹੀਆਂ ਨੂੰ ਹੁਣ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਅਪੰਗਤਾ ਵਾਲੇ ਸਿਪਾਹੀਆਂ ਨੂੰ ਹੁਣ 5 ਲੱਖ ਰੁਪਏ ਦੀ ਬਜਾਏ 10 ਲੱਖ ਰੁਪਏ ਮਿਲਣਗੇ।

ਮੰਤਰੀ ਮੋਹਿੰਦਰ ਭਗਤ (Mohinder Bhagat) ਨੇ ਕਿਹਾ ਕਿ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਸਮਰਥਨ ਦਿੱਤਾ ਜਾਵੇ।

Read More: ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

Scroll to Top