ਚੰਡੀਗੜ੍ਹ, 08 ਜੁਲਾਈ 2023: ਦਿਲ ਦੇ ਰੋਗਾਂ ਦੇ ਮਾਹਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਨੂੰ ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਮੈਨੇਜਮੈਂਟ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।
ਫਰਵਰੀ 23, 2025 11:48 ਬਾਃ ਦੁਃ