ਮੋਹਾਲੀ/ਚੰਡੀਗੜ੍ਹ, 28 ਨਵੰਬਰ 2026: ਪੰਜਾਬ ਸਰਕਾਰ ਨੇ ਆਈਪੀਐਸ, ਡੀਆਈਜੀ ਹਰਪ੍ਰੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਹੈ। ਉਹ ਹੁਣ ਡੀਆਈਜੀ ਵਿਜੀਲੈਂਸ ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

ਜਿਕਰਯੋਗ ਹੈ ਕਿ ਅਗਸਤ 2025 ‘ਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਹਰਪ੍ਰੀਤ ਸਿੰਘ ਨੂੰ ਆਈਪੀਐਸ ਵਜੋਂ ਤਰੱਕੀ ਦਿੱਤੀ ਸੀ। ਹਰਪ੍ਰੀਤ ਸਿੰਘ 1994 ‘ਚ ਪੰਜਾਬ ਪੁਲਿਸ ‘ਚ ਭਰਤੀ ਹੋਏ ਸਨ। ਹਰਪ੍ਰੀਤ ਸਿੰਘ ਦੇ ਪਿਤਾ ਸਵ: ਜਗਜੀਤ ਸਿੰਘ ਆਈ.ਏ.ਐੱਸ ਅਧਿਕਾਰੀ ਰਹਿ ਚੁੱਕੇ ਹਨ।
ਇਸ ਤੋਂ ਬਾਅਦ ਹਰਪ੍ਰੀਤ ਸਿੰਘ ਪੰਜਾਬ ਪੁਲਿਸ ਵਿੱਚ ਵੱਖ-ਵੱਖ ਥਾਵਾਂ ‘ਤੇ ਆਪਣੀ ਸੇਵਾ ਨਿਭਾ ਚੁੱਕੇ ਹਨ। ਹਰਪ੍ਰੀਤ ਸਿੰਘ ਸੁਲਤਾਨਪੁਰ ਲੋਧੀ (ਕਪੂਰਥਲਾ), ਅਮਲੋਹ (ਸ੍ਰੀ ਫਤਿਹਗੜ੍ਹ ਸਾਹਿਬ), ਮੋਹਾਲੀ (ਐਸ.ਏ.ਐਸ. ਨਗਰ) ਵਿਖੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਡਿਟੈਕਟਿਵ (ਅੰਮ੍ਰਿਤਸਰ ਦਿਹਾਤੀ ) ਵਜੋਂ ਸੇਵਾ ਨਿਭਾ ਚੁੱਕੇ ਹਨ।
ਇਸਦੇ ਨਾਲ ਹੀ ਹੈੱਡਕੁਆਰਟਰ (ਗੁਰਦਾਸਪੁਰ), ਪਠਾਨਕੋਟ, ਮੋਹਾਲੀ ‘ਚ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾਈ ਅਤੇ ਮੁੱਖ ਮੰਤਰੀ ਸੁਰੱਖਿਆ ‘ਚ ਵੀ ਤਾਇਨਾਤ ਰਹੇ। ਜਦਕਿ ਮਾਨਸਾ, ਬਟਾਲਾ ਅਤੇ ਖੰਨਾ ਵਿਖੇ SSP ਵਜੋਂ ਸੇਵਾ ਨਿਭਾਈ। ਇਸਤੋਂ ਇਲਾਵਾ ਵਿਜੀਲੈਂਸ, ਪਟਿਆਲਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾ ਚੁੱਕੇ ਹਨ।
Read More: ਜਲਾਲਾਬਾਦ ‘ਚ ਬੀਤੀ ਦੇਰ ਰਾਤ ਪੁਲਿਸ ਮੁਕਾਬਲਾ, ਕਾਰਵਾਈ ‘ਚ ਮੁਲਜ਼ਮ ਜ਼ਖਮੀ




