ਚੰਡੀਗੜ੍ਹ 25 ਮਈ 2026: ਪੰਜਾਬ ਸਰਕਾਰ ਨੇ ਭਲਕੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ‘ਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ ਹੈ | ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ‘ਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ‘ਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ।
ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਇਲਾਕੇ ‘ਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ ‘ਤੇ ਲਾਗੂ ਹੁੰਦੀ ਹੈ, ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ। ਪੰਜਾਬ ਦੇ ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।




