ਪੰਜਾਬ ਸਰਕਾਰ ਨੇ ਆਮ ਤਬਾਦਲਿਆਂ/ਪੋਸਟਿੰਗਾਂ ਦੀ ਸਮਾਂ ਸੀਮਾ ਵਧਾਈ

ਚੰਡੀਗੜ੍ਹ 3 ਅਗਸਤ 2025: ਪੰਜਾਬ ਸਰਕਾਰ (punjab government) ਦੇ ਪ੍ਰਸੋਨਲ ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ/ਪੋਸਟਿੰਗਾਂ ਨਾਲ ਸਬੰਧਤ ਹਦਾਇਤਾਂ ਅਤੇ ਸਮਾਂ ਸੀਮਾ ਵਧਾਉਣ ਬਾਰੇ ਜਾਣਕਾਰੀ ਦਿੱਤੀ ਹੈ।

ਉਥੇ ਹੀ ਜਾਰੀ ਕੀਤੇ ਗਏ ਪੱਤਰ ਅਨੁਸਾਰ, ਪ੍ਰਸੋਨਲ ਵਿਭਾਗ (Personnel Department) ਵੱਲੋਂ ਪਹਿਲਾਂ ਜਾਰੀ ਕੀਤੇ ਗਏ ਪੱਤਰ ਨੰਬਰ 07/01/2014-1PP.2(3PP.2)/382-385 ਮਿਤੀ 05.06.2025 ਦੀ ਨਿਰੰਤਰਤਾ ਵਿੱਚ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਿਭਾਗਾਂ/ਸੰਸਥਾਵਾਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ ਅਤੇ ਪੋਸਟਿੰਗਾਂ ਦੀ ਸਮਾਂ ਸੀਮਾ ਵਧਾ ਦਿੱਤੀ ਹੈ, ਜੋ ਪਹਿਲਾਂ 23.06.2025 ਤੋਂ 01.08.2025 ਤੱਕ ਨਿਰਧਾਰਤ ਕੀਤੀ ਗਈ ਸੀ, ਜੋ ਕਿ 20.08.2025 ਤੱਕ ਵਧਾ ਦਿੱਤੀ ਗਈ ਹੈ।

ਬੁਲਾਰੇ ਨੇ ਕਿਹਾ ਕਿ 20.08.2025 ਤੋਂ ਬਾਅਦ, ਆਮ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ ਅਤੇ ਇਸ ਤੋਂ ਬਾਅਦ ਕੋਈ ਵੀ ਤਬਾਦਲਾ/ਪੋਸਟਿੰਗ ਸਿਰਫ਼ ਪ੍ਰਸੋਨਲ ਵਿਭਾਗ ਦੁਆਰਾ ਜਾਰੀ 23.04.2018 ਦੀ ਤਬਾਦਲਾ ਨੀਤੀ ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾਵੇਗੀ। ਇਹ ਪੱਤਰ ਰਾਜ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਿਆਂ ਦੇ ਉਪ-ਮੰਡਲ ਮੈਜਿਸਟ੍ਰੇਟਾਂ, ਰਾਜ ਦੇ ਸਾਰੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ/ਪ੍ਰਬੰਧ ਨਿਰਦੇਸ਼ਕਾਂ ਨੂੰ ਸੰਬੋਧਿਤ ਹੈ।

Read More: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ

Scroll to Top