ਚੰਡੀਗੜ੍ਹ, 13 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ (ANGANWADI CENTRES) ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ 2023 ਨੂੰ ਖੋਲ੍ਹੇ ਜਾਣੇ ਸਨ, ਜੋ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਛੁੱਟੀਆਂ ਵਿਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਫਰਵਰੀ 24, 2025 12:49 ਪੂਃ ਦੁਃ